ਕਦੋਂ ਬੁੱਝੇਗੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲੱਗੀ ਹੋਈ ਅੱਗ

Diesel Petrol

35 ਤੇ 15 ਪੈਸੇ ਹੋਰ ਵਧੀਆਂ ਕੀਮਤਾਂ

ਨਵੀਂ ਦਿੱਲੀ (ਏਜੰਸੀ)। ਵੀਰਵਾਰ ਨੂੰ ਪੈਟਰੋਲ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਇਕ ਨਵਾਂ ਰਿਕਾਰਡ ਉੱਚੇ ਪੱਧਰ ਤੇ ਪਹੁੰਚ ਗਿਆ ਅਤੇ ਡੀਜ਼ਲ 15 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਦਿਨੋਂ ਦਿਨ ਵੱਧ ਰਹੀ ਮਹਿੰਗਾਈ ਤੋਂ ਆਮ ਆਦਮੀ ਬਹੁਤ ਪ੍ਰੇਸ਼ਾਨ ਹੈ। ਹੁਣ ਆਮ ਆਦਮੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦਾ ਹੋਇਆ ਇਹ ਗੱਲ ਕਹਿੰਦਾ ਹੈ, ਹੇ ਮੇਰੇ ਰੱਬਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚਲੀ ਇਹ ਅੱਗ ਕਦੋਂ ਬੁਝਾਈ ਜਾਏਗੀ। ਦੱਸ ਦੇਈਏ ਕਿ ਦਿੱਲੀ ਵਿੱਚ ਹੋਏ ਇਸ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.54 ਰੁਪਏ ਅਤੇ ਮੁੰਬਈ ਵਿੱਚ ਇਹ 107.55 Wਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।

ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। 15 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਸੋਮਵਾਰ ਨੂੰ ਡੀਜ਼ਲ 16 ਪੈਸੇ ਸਸਤਾ 89.72 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ, ਪਰ ਅੱਜ ਫਿਰ ਇਹ 15 ਪੈਸੇ ਵਾਧੇ ਨਾਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ। ਦਿੱਲੀ ਵਿਚ ਮਈ ਅਤੇ ਜੂਨ ਵਿਚ ਪੈਟਰੋਲ 8.41 ਰੁਪਏ ਅਤੇ ਡੀਜ਼ਲ 8.45 ਰੁਪਏ ਮਹਿੰਗਾ ਹੋਇਆ ਸੀ।

ਜੁਲਾਈ ਵਿਚ ਹੁਣ ਤਕ ਪੈਟਰੋਲ ਦੀ ਕੀਮਤ ਵਿਚ 2.73 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 71 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।