ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਕਦੋਂ ਪਹੁੰਚੇਗਾ ਤੁਹਾਡੇ ਸ਼ਹਿਰ ‘ਚ ਮਾਨਸੂਨ
(ਸੱਚ ਕਹੂੰ ਨਿਊਜ਼)
ਚੰਡੀਗੜ੍ਹ । ਹਰਿਆਣਾ-ਪੰਜਾਬ ਸਮੇਤ ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਪਰ ਅੱਜ ਮੌਸਮ ਵਿਭਾਗ ਨੇ ਵੱਡੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਅੱਜ ਜਾਂ ਕੱਲ੍ਹ ਦਿੱਲੀ ਅਤੇ ਹਰਿਆਣਾ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਗੁਜਰਾਤ ਦੇ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਅੱਜ ਮੀਂਹ ਤੇ ਹਨ੍ਹੇਰੀ ਦੀ ਸੰਭਾਵਨਾ ਹੈ। ਭਲਕੇ ਦਿੱਲੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੱਲ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮਾਹਿਰ ਆਰ ਕੇ ਜੇਨਾਮੀ ਨੇ ਦੱਸਿਆ ਕਿ 30 ਜੂਨ ਅਤੇ 1 ਜੁਲਾਈ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਨ੍ਹਾਂ ਸੂਬਿਆਂ ’ਚ ਪੈ ਸਕਦਾ ਹੈ ਮੀਂਹ
ਮੌਸਮ ਵਿਭਾਗ ਮੁਤਾਬਕ ਮੱਧਪ੍ਰਦੇਸ਼,ਛਤੀਸਗੜ੍ਹ, ਓੜੀਸਾ, ਝਾਰਖੰਡ, ਕੇਰਲ, ਕਰਨਾਟਕ, ਗੋਵਾ, ਮਹਾਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਹਰਿਆਣਾ ’ਚ ਅੱਜ ਅਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਨੂੰ ਗਰਮੀ ਤੋਂ ਮਿਲੇਗੀ ਰਾਹਤ
ਮੌਸਮ ਵਿਭਾਗ ਅਨੁਸਾਰ ਅੱਜ ਜਾਂ ਕੱਲ੍ਹ ਹਰਿਆਣਾ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮਾਨਸੂਨ ਭਲਕੇ ਦਿੱਲੀ ਵਿੱਚ ਦਸਤਕ ਦੇਵੇਗਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਕਈ ਇਲਾਕਿਆਂ ‘ਚ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ