ਰਾਜਸਥਾਨ (ਸੱਚ ਕਹੂੰ ਨਿਊਜ਼)। ਆਖਰ ਅੱਜ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਹੈ। ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ (Bhajan lal Sharma) ਹੋਣਗੇ। ਉਹ ਭਰਤਪੁਰ ਦੇ ਰਹਿਣ ਵਾਲੇ ਹਨ ਅਤੇ ਸਾਂਗੇਨਰ ਤੋਂ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ। (CM Rajsthan)
ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਇਹ ਐਲਾਨ ਕੀਤਾ ਗਿਆ ਹੈ। ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਜੈਪੁਰ ਦੇ ਲਲਿਤ ਹੋਟਲ ਪਹੁੰਚੇ। ਇੱਥੋਂ ਉਹ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਨਾਲ ਭਾਜਪਾ ਦਫ਼ਤਰ ਲਈ ਰਵਾਨਾ ਹੋਏ। ਦੂਜੇ ਪਾਸੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਵੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਜਹਾਜ਼ ਰਾਹੀਂ ਜੈਪੁਰ ਪੁੱਜੇ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸਿਰਫ਼ ਭਾਜਪਾ ਵਿਧਾਇਕਾਂ ਨੂੰ ਹੀ ਭਾਜਪਾ ਦਫ਼ਤਰ ਵਿੱਚ ਦਾਖ਼ਲਾ ਦਿੱਤਾ ਗਿਆ। ਸਾਰੇ ਵਰਕਰਾਂ ਨੂੰ ਭਾਜਪਾ ਦਫ਼ਤਰ ਦੇ ਬਾਹਰ ਇੰਤਜ਼ਾਰ ਕਰਨ ਲਈ ਕਿਹਾ ਗਿਆ।
Who is Bhajan Lal Sharma?
ਮੀਟਿੰਗ ਤੋਂ ਪਹਿਲਾਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਆਬਜ਼ਰਵਰਾਂ ਨੇ ਸਾਰੇ ਵਿਧਾਇਕਾਂ ਨਾਲ ਗਰੁੱਪ ਫੋਟੋ ਖਿਚਵਾਈ।ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਲਈ ਨਾਂ ਦਾ ਐਲਾਨ ਕੀਤਾ ਗਿਆ। ਜੈਪੁਰ ‘ਚ ਮੰਗਲਵਾਰ ਨੂੰ ਹੋਈ ਵਿਧਾਇਕ ਦਲ ਦੀ ਬੈਠਕ ‘ਚ ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਦੇ ਅਹੁਦੇ ਦੇ ਐਲਾਨ ਤੋਂ ਪਹਿਲਾਂ ਵਿਧਾਇਕਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਦੀਆ ਕੁਮਾਰੀ ਨੂੰ ਅੰਤਿਮ ਦੌਰ ਦੀ ਗੱਲਬਾਤ ਲਈ ਵੱਖਰੇ ਕਮਰੇ ਵਿੱਚ ਬੈਠਣ ਲਈ ਕਿਹਾ ਗਿਆ।
ਕੌਣ ਹਨ ਭਜਨ ਲਾਲ ਸਰਮਾ? | Who is Bhajan Lal Sharma?
ਭਜਨ ਲਾਲ ਸ਼ਰਮਾ ਸੰਗਾਨੇਰ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਹਨ। ਸ਼ਰਮਾ ਨੂੰ ਭਾਜਪਾ ਸੰਗਠਨ ਦਾ ਅਹਿਮ ਚਿਹਰਾ ਮੰਨਿਆ ਜਾਂਦਾ ਹੈ। ਉਹ ਪਾਰਟੀ ਦੇ ਸੰਗਠਨ ਮੰਤਰੀ ਰਹਿ ਚੁੱਕੇ ਹਨ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਕਰੀਬੀ ਮੰਨੇ ਜਾਂਦੇ ਹਨ। ਉਹ ਭਰਤਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਉਮਰ 56 ਸਾਲ ਹੈ। (CM Rajsthan)
ਸ਼ਰਮਾ ਨੇ ਰਾਜਸਥਾਨ ਯੂਨੀਵਰਸਿਟੀ, ਜੈਪੁਰ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਦੀ ਡਿਗਰੀ ਹਾਸਲ ਕੀਤੀ ਹੈ। ਚੋਣ ਹਲਫਨਾਮੇ ਵਿੱਚ ਉਨ੍ਹਾਂ ਨੇ 2022-23 ਵਿੱਚ ਆਪਣੀ ਕੁੱਲ ਆਮਦਨ 6,86,660 ਰੁਪਏ ਦੱਸੀ ਹੈ। ਜਦੋਂ ਕਿ ਇਸ ਸਮੇਂ ਦੌਰਾਨ ਉਸ ਦੀ ਪਤਨੀ ਦੇ ਨਾਂ ’ਤੇ ਐਲਾਨੀ ਰਕਮ 4,27,080 ਰੁਪਏ ਹੈ। ਉਸ ਦੀ ਕੁੱਲ ਚੱਲ ਅਤੇ ਅਚੱਲ ਜਾਇਦਾਦ ਲਗਭਗ 1.4 ਕਰੋੜ ਰੁਪਏ ਦੱਸੀ ਜਾਂਦੀ ਹੈ।
ਉਨ੍ਹਾਂ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਹੈ। ਇਹ ਮਾਮਲਾ ਇੱਕ ਸਰਕਾਰੀ ਮੁਲਾਜਮ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਜਬਰਦਸਤੀ ਰੋਕਣ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ :ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਮੋਦੀ ਸਰਕਾਰ ਨੇ ਸ਼ੁਰੂ ਕੀਤੀ ਤਿਆਰੀ!
ਸ਼ਰਮਾ ਨੇ ਸੰਗਾਨੇਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਪੁਸਪੇਂਦਰ ਭਾਰਦਵਾਜ ਨੂੰ 48081 ਵੋਟਾਂ ਨਾਲ ਹਰਾਇਆ ਸੀ। ਉਨ੍ਹਾਂ ਨੂੰ ਕੁੱਲ 145162 ਵੋਟਾਂ ਮਿਲੀਆਂ। ਉਹ ਲੰਬੇ ਸਮੇਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨਾਲ ਜੁੜੇ ਹੋਏ ਹਨ।
ਉਹ ਭਾਜਪਾ ਦਾ ਪੁਰਾਣਾ ਵਰਕਰ ਹੈ ਅਤੇ ਸੂਬੇ ਵਿੱਚ ਭਾਜਪਾ ਦੀ ਚੋਣ ਪ੍ਰਬੰਧਨ (ਤਾਲਮੇਲ) ਟੀਮ ਦਾ ਵੀ ਹਿੱਸਾ ਰਿਹਾ ਹੈ। ਉਹ ਭਾਜਪਾ ਦੇ ਪਿਛਲੇ ਤਿੰਨ-ਚਾਰ ਸੂਬਾ ਪ੍ਰਧਾਨਾਂ ਨਾਲ ਵੀ ਕੰਮ ਕਰ ਚੁੱਕੇ ਹਨ। ਸੰਗਾਨੇਰ ਸੀਟ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ। ਇਹ ਸੀਟ ਜੈਪੁਰ ਜ਼ਿਲ੍ਹੇ ਵਿੱਚ ਆਉਂਦੀ ਹੈ। ਇੱਥੋਂ ਪਾਰਟੀ ਨੇ ਮੌਜ਼ੂਦਾ ਵਿਧਾਇਕ ਅਸ਼ੋਕ ਲਾਹੋਟੀ ਦੀ ਟਿਕਟ ਰੱਦ ਕਰਕੇ ਭਜਨ ਲਾਲ ਸ਼ਰਮਾ ਨੂੰ ਟਿਕਟ ਦਿੱਤੀ ਸੀ। ਇਸ ਸੀਟ ’ਤੇ ਭਾਜਪਾ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਸੀ। ਅਸ਼ੋਕ ਲਾਹੋਟੀ ਨੂੰ ਵਸੁੰਧਰਾ ਰਾਜੇ ਦਾ ਸਮੱਰਥਕ ਮੰਨਿਆ ਜਾਂਦਾ ਹੈ। ਲਾਹੋਤੀ ਦੀ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ ਉਨ੍ਹਾਂ ਦੇ ਸਮਰਥਕਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ। (CM Rajsthan)