ਕੌਣ ਹਨ ਗੁਰਪ੍ਰੀਤ ਕੌਰ ਜੋ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਵਿਆਹ

gur

ਡਾ. ਗੁਰਪ੍ਰੀਤ ਕੌਰ ਨਾਲ ਹੋਣ ਜਾ ਰਿਹਾ ਮੁੱਖ ਮੰਤਰੀ ਦਾ ਵਿਆਹ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾ: ਗੁਰਪ੍ਰੀਤ ਕੌਰ ਹੈ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ‘ਚ ਹੋਣਗੀਆਂ। 48 ਸਾਲਾ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ। ਸਮਾਗਮ ਸਬੰਧੀ ਸੀ.ਐਮ ਮਾਨ ਦੀ ਰਿਹਾਇਸ਼ ‘ਤੇ ਸੰਖੇਪ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੌਜੂਦ ਰਹਿਣਗੇ। ਦੱਸ ਦੇਈਏ ਕਿ ਭਗਵੰਤ ਮਾਨ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ।

gurpreet kaur

ਮਾਂ ਅਤੇ ਭੈਣ ਨੇ ਪਸੰਦ ਕੀਤੀ ਲੜਕੀ

gurpreet kauro

ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਮਾਤਾ ਹਰਪਾਲ ਦੀ ਇੱਛਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਘਰ ਦੁਬਾਰਾ ਸਥਾਪਿਤ ਕਰਨ। ਮੁੱਖ ਮੰਤਰੀ ਮਾਨ ਲਈ ਉਸ ਦੀ ਮਾਂ ਅਤੇ ਭੈਣ ਮਨਪ੍ਰੀਤ ਕੌਰ ਨੇ ਖੁਦ ਲੜਕੀ ਦੀ ਚੋਣ ਕੀਤੀ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ।ਉਹ ਸਾਲ 2014 ਅਤੇ ਸਾਲ 2019 ਵਿੱਚ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ। ਇਸ ਸਾਲ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜੀ ਸੀ। ਸੂਬੇ ‘ਚ ਭਾਰੀ ਬਹੁਮਤ ਹਾਸਲ ਕਰਕੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ।

cm maan

ਵਿਆਹ ’ਚ ਕੇਜਰੀਵਾਲ ਅਤੇ ਸਿਸੌਦੀਆ ਪਰਿਵਾਰ ਸਮੇਤ ਆਉਣਗੇ

ਸੂਤਰਾਂ ਮੁਤਾਬਕ ਭਗਵੰਤ ਮਾਨ ਇੱਕ ਸਾਧਾਰਨ ਘਰ ਦੀ ਕੁੜੀ ਨਾਲ ਵਿਆਹ ਕਰਵਾ ਰਹੇ ਹਨ। ਜਿਸ ਨੂੰ ਉਸ ਦੀ ਮਾਂ ਅਤੇ ਬੇਟੀ ਵੀ ਚੰਗੀ ਤਰ੍ਹਾਂ ਜਾਣਦੇ ਹਨ। ਸਾਂਸਦ ਰਾਘਵ ਚੱਢਾ ਪ੍ਰਬੰਧਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਰਿਵਾਰ ਸਮੇਤ ਵਿਆਹ ’ਚ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here