ਸੁਪਰੀਮ ਕੋਰਟ ਨੇ ਦੇਸ਼ਮੁਖ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ‘ਤੇ ਕਿਉਂ ਕੀਤਾ ਇਨਕਾਰ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਪਟੀਸ਼ਨ *ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਗ੍ਰਹਿ ਮੰਤਰੀ ਨੇ ਸਿਖਰਲੀ ਅਦਾਲਤ ਤੱਕ ਪਹੁੰਚ ਕੀਤੀ ਸੀ ਕਿ ਉਹ ਦੋਵੇਂ ਏਜੰਸੀਆਂ ਨੂੰ ਆਪਣੇ ਵਿਰੁੱਧ ਲੱਗੇ ਦੋਸ਼ਾਂ ਦੀ ਸੀਬੀਆਈ ਅਤੇ ਈਡੀ ਜਾਂਚ ਦੀ ਮੁੱਢਲੀ ਰਿਪੋਰਟ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦੇਣ। ਇਹ ਹੁਕਮ ਸੁਣਾਉਂਦਿਆਂ ਜਸਟਿਸ ਐਸ ਕੇ ਕੌਲ ਅਤੇ ਜਸਟਿਸ ਐਮ ਐਮ ਸੁੰਦਰੇਸ਼ ਦੀ ਬੈਂਚ ਨੇ ਦੇਖਮੁੱਖ ਨੂੰ ਸਬੰਧਤ ਅਦਾਲਤ ਕੋਲ ਜਾਣ ਲਈ ਕਿਹਾ। ਬੈਂਚ ਨੇ ਕਿਹਾ ਕਿ ਉਹ ਮਾਮਲੇ ਦੀ ਸੁਣਵਾਈ ਦਾ ਇੱਛੁਕ ਨਹੀਂ ਹੈ, ਉਨ੍ਹਾਂ ਨੂੰ ਸਬੰਧਤ ਅਦਾਲਤ ਵਿੱਚ ਜਾਣਾ ਚਾਹੀਦਾ ਹੈ।
ਕੀ ਹੈ ਮਾਮਲਾ
ਸਾਬਕਾ ਗ੍ਰਹਿ ਮੰਤਰੀ ਦੇਸ਼ਮੁੱਖ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੇਨਤੀ ਕੀਤੀ ਸੀ ਕਿ ਉਹ ਦੋਵੇਂ ਕੇਂਦਰੀ ਏਜੰਸੀਆਂ ਨੂੰ ਆਪਣੇ ਵਿWੱਧ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਅਦਾਲਤਾਂ ਵਿੱਚ ਆਪਣੀ ਮੁੱਢਲੀ ਜਾਂਚ ਰਿਪੋਰਟ ਪੇਸ਼ ਕਰਨ ਦਾ ਹੁਕਮ ਦੇਣ। ਦੇਖਮੁਖ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦੋ ਮੈਂਬਰੀ ਬੈਂਚ ਨੂੰ ਬੇਨਤੀ ਕੀਤੀ ਕਿ ਦੋਵੇਂ ਏਜੰਸੀਆਂ ਨੂੰ ਅਦਾਲਤ ਵਿੱਚ ਮੁੱਢਲੀ ਜਾਂਚ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ