ਟਰਾਂਸਪੋਰਟ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ | Punjab News
ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਤੇ ਯੂਨੀਅਨ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਆਪਣੀਆਂ ਲਟਕ ਰਹੀਆਂ ਮੰਗਾਂ ਦੇ ਰੋਸ ਵਜੋਂ ਅੱਜ ਦੋ ਘੰਟੇ ਬੱਸਾਂ ਬੰਦ ਰੱਖੀਆਂ ਗਈਆਂ, ਜਿਸ ਕਾਰਨ ਆਪਣੀ ਮੰਜ਼ਿਲ ਤੇ ਪਹੁੰਚਣ ਲਈ ਬਸ ਸਟੈਂਡ ਪਹੁੰਚੇ ਯਾਤਰੂਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਪਿਛਲੇ ਦਿਨੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਕਾਮਿਆ ਦੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਕਿਸੇ ਕਾਰਨ ਇਸ ਮੀਟਿੰਗ ’ਚ ਟਰਾਂਸਪੋਰਟ ਮੰਤਰੀ ਨਹੀਂ ਪਹੁੰਚ ਸਕੇ। Punjab News
ਇਹ ਵੀ ਪੜ੍ਹੋ : Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਜਾਣ ਕੇ ਰਹਿ ਜਾਵੋਗੇ ਹੈਰਾਨ! ਇਨ੍ਹੀਆਂ ਵਧੀਆਂ ਕੀਮਤਾਂ, ਜਾਣੋ
ਜਿਸ ਕਰਕੇ ਟਰਾਂਸਪੋਰਟ ਕੰਮੀਆਂ ਨੇ ਜੱਥੇਬੰਦੀ ਦੇ ਸੱਦੇ ’ਤੇ ਪੋਸਟਪੋਨ ਕੀਤੇ ਗਏ ਸੰਘਰਸ਼ ਨੂੰ ਸਟੈਂਡ ਕਰਦਿਆਂ ਅੱਜ 10 ਤੋਂ 12 ਵਜੇ ਤੱਕ ਸਰਕਾਰੀ ਲਾਰੀਆਂ ਦੇ ਚੱਕੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਟਰਾਂਸਪੋਰਟ ਮੰਤਰੀ ਵੱਲੋਂ ਉਹਨਾਂ ਨੂੰ ਮੀਟਿੰਗ ’ਤੇ ਮੀਟਿੰਗ ਦਿੱਤੀ ਜਾਂਦੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਕੋਈ ਚਾਰਾਜੋਈ ਨਹੀਂ ਕੀਤੀ ਜਾ ਰਹੀ ਇਸ ਕਾਰਨ ਸਮੂਹ ਟਰਾਂਸਪੋਰਟ ਕਾਮਿਆਂ ਦੇ ਮਨਾਂ ਚ ਰੋਸ ਹੈ ਜਿਸ ਤਹਿਤ ਹੀ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ ਅੱਜ ਸੂਬੇ ਭਰ ’ਚ ਦੋ ਘੰਟੇ ਸਰਕਾਰੀ ਲਾਰੀਆਂ ਬੰਦ ਰੱਖ ਕੇ ਆਪਣਾ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਅਗਲੀ 29 ਅਕਤੂਬਰ ਦੀ ਮੀਟਿੰਗ ’ਚ ਵੀ ਕੋਈ ਹੱਲ ਨਹੀਂ ਕੱਢਿਆ ਜਾਂਦਾ ਤਾਂ ਜਥੇਬੰਦੀ ਸਾਂਝੇ ਫੈਸਲੇ ਅਨੁਸਾਰ ਜ਼ਿਮਨੀ ਚੋਣਾਂ ’ਚ ਸਰਕਾਰ ਖਿਲਾਫ ਪ੍ਰਚਾਰ ਕਰੇਗੀ। Punjab News