ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News ਡਿਬਰੂਗੜ੍ਹ ਜੇਲ...

    ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਨੂੰ ਮਿਲਣ ਪਹੁੰਚੀ ਪਤਨੀ

    Amritpal Singh

    ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ

    ਨਵੀਂ ਦਿੱਲੀ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਉਸ ਦੀ ਪਤਨੀ ਕਿਰਨਦੀਪ ਕੌਰ ਮਿਲਣ ਲਈ ਪਹੁੰਚੀ। 18 ਮਾਰਚ ਨੂੰ ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਲਗਭਗ ਡੇਢ ਮਹੀਨੇ ਬਾਅਦ ਉਹ ਅੰਮ੍ਰਿਤਪਾਲ ਨੂੰ ਮਿਲੀ। ਪੁਲਿਸ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਕਿਰਨਦੀਪ ਕੌਰ ਅਂੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ ਪਹੁੰਚੀ।

    ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਸੋਮਵਾਰ ਨੂੰ ਹੀ ਸੜਕ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਈ ਸੀ। ਉਹ ਸੋਮਵਾਰ ਸ਼ਾਮ ਤੋਂ ਲੈ ਕੇ ਵੀਰਵਾਰ ਸਵੇਰ ਤੱਕ ਦਿੱਲੀ ‘ਚ ਰੁਕੀ ਹੋਈ ਸੀ। ਉਹ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਅਸਾਮ ਲਈ ਰਵਾਨਾ ਹੋਈ। ਵੀਰਵਾਰ ਨੂੰ ਅੰਮ੍ਰਿਤਪਾਲ ਨੂੰ ਮਿਲਣ ਲਈ ਉਸਦੇ ਚਾਚਾ ਅਤੇ ਚਚੇਰੇ ਭਰਾ ਵੀ ਡਿਬਰੂਗੜ ਜੇਲ ਗਏ ਸਨ।

    ਜਿਕਰਯੋਗ ਹੈ ਕਿ ਅੰਮ੍ਰਿਤਪਾਲ ਆਪਣੇ ਸਾਥੀਆਂ ਸਮੇਤ 18 ਮਾਰਚ ਨੂੰ  ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਤੋਂ ਮੋਗਾ ਲਈ ਰਵਾਨਾ ਹੋਏ ਸਨ। ਇਸ ਦੌਰਾਨ ਪੁਲਿਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਸਾਥੀਆਂ ਸਮੇਤ ਫਰਾਰ ਹੋ ਗਿਆ ਸੀ। ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਨੇ ਕਈ ਸੂਬਿਆਂ ’ਚ ਅਲਰਟ ਜਾਰੀ ਕੀਤਾ ਸੀ। ਆਖਰ ਮੋਗਾ ਤੋਂ ਅੰਮ੍ਰ੍ਰਿਤਪਾਲ ਨੂੰ ਗ੍ਰਿਫਤਾਰ ਕਰਕੇ ਡਿਬਰੂਗੜ ਜੇਲ੍ਹ ਭੇਜ ਦਿੱਤਾ ਸੀ।

    Amritpal Singh

    ਕਿਰਨਦੀਪ ਨੂੰ ਰੋਕਿਆ ਸੀ ਅੰਮ੍ਰਿਤਸਰ ਏਅਰਪੋਰਟ ‘ਤੇ (Amritpal Singh)

    ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਰੋਕਿਆ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ 20 ਅਪਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਵਾਪਸ ਮੋੜ ਦਿੱਤਾ ਗਿਆ।

    ਇਹ ਵੀ ਪੜ੍ਹੋ : ਪਿੰਡ ਬਾਦਲ ਪਹੁੰਚੇ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਬਾਦਲ ਨੂੰ ਦਿੱਤੀ ਸ਼ਰਧਾਂਜਲੀ

    LEAVE A REPLY

    Please enter your comment!
    Please enter your name here