ਸੜਕ ਹਾਦਸੇ ’ਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖਮੀ

Road Accident

(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ-ਮਾਨਸਾ ਰੋਡ ’ਤੇ ਪਿੰਡ ਧਨੌਲਾ ਖੁਰਦ ਦੇ ਬੱਸ ਸਟੈਂਡ ’ਤੇ ਅੱਜ ਸਵੇਰੇ ਇੱਕ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਤਾਰਾ ਵਾਸੀ ਧੂਰਕੋਟ ਆਪਣੀ ਪਤਨੀ ਨੂੰ ਨਾਲ ਲੈ ਕੇ ਅੱਜ ਸਵੇਰੇ ਸ੍ਰੀ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸੀ ਜਦੋਂ ਉਹ ਪਿੰਡ ਧਨੌਲਾ ਖੁਰਦ ਦੇ ਬੱਸ ਸਟੈਂਡ ’ਤੇ ਪਹੁੰਚੇ ਤਾਂ ਮੋਟਰਸਾਈਕਲ ਨੂੰ ਇੱਕ ਬੱਸ ਨੇ ਟੱਕਰ ਮਾਰ ਦਿੱਤੀ। (Road Accident)

ਇਹ ਵੀ ਪੜ੍ਹੋ: ਸਿਹਤ ਵਿਭਾਗ ਵੱਲੋਂ ਆਈਸ ਫੈਕਟਰੀ ’ਚ ਚਾਣਚੱਕ ਛਾਪੇਮਾਰੀ

ਇਸ ਹਾਦਸੇ ਵਿੱਚ ਜਗਤਾਰ ਸਿੰਘ ਉਰਫ ਤਾਰਾ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਦੋਵੇਂ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਕੁਲਵਿੰਦਰ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਸ ਦਾ ਪਤੀ ਜਗਤਾਰ ਸਿੰਘ ਤਾਰਾ ਦੀ ਹਾਲਤ ਗੰਭੀਰ ਵੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਕਿਸੇ ਬਾਹਰਲੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਜਦੋਂ ਇਸ ਸਬੰਧੀ ਹੰਡਿਆਇਆ ਪੁਲਿਸ ਚੌਂਕੀ ਦੇ ਇੰਚਾਰਜ ਤਰਸੇਮ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਕਿ ਜਖਮੀ ਦੇ ਬਿਆਨਾਂ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। (Road Accident)

LEAVE A REPLY

Please enter your comment!
Please enter your name here