ਕੀ ਪੰਜਾਬ ’ਚ ਆਪ ਨਾਲ ਗਠਜੋੜ ਕਰੇਗੀ ਕਾਂਗਰਸ, ਮੀਟਿੰਗ ਵਿੱਚ ਲਿਆ ਅਹਿਮ ਫ਼ੈਸਲਾ, ਹੁਣੇ ਪੜ੍ਹੋ

Alliance with AAP

ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰਸ਼ਿਪ ਨੇ ਮੀਟਿੰਗ ਕਰਕੇ ਕੀਤਾ ਫੈਸਲਾ | Alliance with AAP

ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਨਾਲ ਪੰਜਾਬ ’ਚ ਕਾਂਗਰਸ ਕਿਸੇ ਵੀ ਹਾਲਤ ’ਚ ਗੱਠਜੋੜ ਨਹੀਂ ਕਰੇਗੀ ਤੇ ਪੰਜਾਬ ’ਚ ਆਮ ਆਦਮੀ ਪਾਰਟੀ ਖ਼ਿਲਾਫ਼ ਹੀ 13 ਲੋਕ ਸਭਾ ਸੀਟਾਂ ’ਤੇ ਚੋਣ ਲੜੀ ਜਾਏਗੀ। ਇਸ ਸਬੰਧੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕਰਦੇ ਹੋਏ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਪੰਜਾਬ ਲੀਡਰਸ਼ਿਪ ਦੀ ਇਸ ਭਾਵਨਾ ਨੂੰ 16 ਸਤੰਬਰ ਹੈਦਰਾਬਾਦ ਵਿਖੇ ਹੋਣ ਵਾਲੀ ਸੀਡਬਲੂਸੀ ਦੀ ਮੀਟਿੰਗ ’ਚ ਕਾਂਗਰਸ ਹਾਈ ਕਮਾਨ ਨੂੰ ਦੱਸਣਗੇ। ਇਸ ਨਾਲ ਹੀ ਪੰਜਾਬ ਕਾਂਗਰਸ ਦੇ ਇਸ ਰੁਖ ਨਾਲ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਸਿਰੇ ਚੜ੍ਹਦਾ ਨਜ਼ਰ ਨਹੀਂ ਆ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ’ਚ ਵੀ ਦੇਖਣ ਨੂੰ ਮਿਲ ਸਕਦਾ ਹੈ। (Alliance with AAP)

16 ਸਤੰਬਰ ਨੂੰ ਹੈਦਰਾਬਾਦ ਵਿਖੇ ਹੋਣ ਵਾਲੀ ਸੀਡਬਲੂਸੀ ਦੀ ਮੀਟਿੰਗ ’ਚ ਹਾਈ ਕਮਾਨ ਨੂੰ ਦੱਸੀ ਜਾਏਗੀ ਪੰਜਾਬ ਦੀ ਭਾਵਨਾ

ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਕਰਨ ਲਈ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਤੇ ਵਿਧਾਨ ਸਭਾ ਚੋਣਾਂ 2022 ਦੇ ਉਮੀਦਵਾਰਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਲੋਕ ਸਭਾ ਚੋਣਾਂ ਦੀ ਤਿਆਰੀ ਕਰਨ ਸਬੰਧੀ ਵਿਚਾਰ ਕਰਨ ਦੇ ਨਾਲ ਹੀ ਇੰਡੀਆ ਗੱਠਜੋੜ ਨੂੰ ਲੈ ਕੇ ਹਰ ਕਿਸੇ ਤੋਂ ਆਪਣੀ ਸਲਾਹ ਮੰਗੀ ਗਈ।

ਇੰਡੀਆ ਗੱਠਜੋੜ ਵਿੱਚ ਆਮ ਆਦਮੀ ਪਾਰਟੀ ਸ਼ਾਮਲ ਹੈ, ਜਿਸ ਕਾਰਨ ਪੰਜਾਬ ’ਚ ਪੈਦਾ ਹੋ ਰਹੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵੱਲੋਂ ਕੋਰੀ ਨਾਂਹ ਹੀ ਕੀਤੀ ਗਈ ਤੇ ਇਸ ਗਠਜੋੜ ਦਾ ਹਿੱਸਾ ਘੱਟ ਤੋਂ ਘੱਟ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਬਣਾਉਣ ਦਾ ਵਿਰੋਧ ਤੱਕ ਕੀਤਾ ਗਿਆ। ਮੀਟਿੰਗ ਦੌਰਾਨ ਚਰਚਾ ਹੋਈ ਕਿ ਪਿਛਲੇ ਡੇਢ ਸਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਕਈ ਸਾਬਕਾ ਮੰਤਰੀਆਂ ਨੂੰ ਨਿੱਜੀ ਨਿਸ਼ਾਨਾ ਬਣਾਉਂਦੇ ਹੋਏ ਜੇਲ੍ਹ ਭੇਜਿਆ ਹੈ ਤੇ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੁਝ ਵੀ ਸਾਬਤ ਕਰਨ ’ਚ ਅਸਫ਼ਲ ਰਹੇ ਹਨ। ਇਸ ਤਰੀਕੇ ਨਾਲ ਕੀਤੀ ਗਈ ਗੈਰ-ਕਾਨੰੂਨੀ ਕਾਰਵਾਈ ਦੇ ਬਾਵਜ਼ੂਦ ਉਨ੍ਹਾਂ ਨਾਲ ਗਠਜੋੜ ਕਰਨਾ ਗਲਤ ਹੋਏਗਾ।

ਮੀਟਿੰਗ ਦੌਰਾਨ ਲਗਭਗ ਹਰ ਕਿਸੇ ਦੀ ਕੋਰੀ ਨਾਂਹ ਕਰਨ ਕਰਕੇੇ ਇਹ ਫੈਸਲਾ ਕੀਤਾ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਮੀਟਿੰਗ ’ਚ ਕੀਤੇ ਗਏ ਫੈਸਲੇ ਤੇ ਭਾਵਨਾ ਸਬੰਧੀ ਕਾਂਗਰਸ ਹਾਈ ਕਮਾਨ ਨੂੰ ਜਾਣੂੰ ਕਰਵਾਉਣਗੇ ਤਾਂਕਿ ਗੱਠਜੋੜ ਕਰਨ ਮੌਕੇ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਇਸ ਤੋਂ ਬਾਹਰ ਰੱਖਿਆ ਜਾਵੇ।

ਪਾਰਟੀ ਲੀਡਰਾਂ ਦੀ ਭਾਵਨਾ ਹਾਈ ਕਮਾਨ ਕੋਲ ਪਹੁੰਚਾ ਦਿੱਤੀ ਜਾਏਗੀ : ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਹੋਈ ਮੀਟਿੰਗ ’ਚ ਲੀਡਰਸ਼ਿਪ ਵੱਲੋਂ ਜਿਹੜੀ ਭਾਵਨਾ ਜ਼ਾਹਰ ਕੀਤੀ ਗਈ ਹੈ, ਉਸ ਨੂੰ ਹਾਈ ਕਮਾਨ ਤੱਕ ਪਹੁੰਚਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਫਿਲਹਾਲ ਜ਼ਿਆਦਾਤਰ ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ’ਚ ਇਸ ਤਰੀਕੇ ਨਾਲ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਾ ਕੀਤਾ ਜਾਵੇ। ਇਸ ਲਈ ਆਖਰੀ ਫੈਸਲਾ ਕਾਂਗਰਸ ਹਾਈ ਕਮਾਨ ਨੇ ਕਰਨਾ ਹੈ ਪਰ ਪੰਜਾਬ ’ਚ ਉਨ੍ਹਾਂ ਨੂੰ 13 ਲੋਕ ਸਭਾ ਸੀਟਾਂ ’ਤੇ ਤਿਆਰੀ ਕਰਨ ਦੇ ਆਦੇਸ਼ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਕੀਤਾ ਤਲਬ