Coronavirus: ਕੀ ਦੁਬਾਰਾ ਲਗਾਇਆ ਜਾਵੇਗਾ ਲਾਕਡਾਊਨ? ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧੇ ਤੋਂ ਸਰਕਾਰ ਚਿੰਤਤ ਹੈ

Coronavirus

Coronavirus : ਦੇਸ਼ ਵਿਚ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਨਾਲ-ਨਾਲ ਉੱਚੀਆਂ ਕੀਮਤਾਂ ‘ਤੇ ਮੁਨਾਫਾ ਵਸੂਲੀ ਦੇ ਕਾਰਨ ਅੱਜ ਸ਼ੇਅਰ ਬਾਜ਼ਾਰ ਵਿਚ ਉਥਲ-ਪੁਥਲ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੰਵੇਦਨਸ਼ੀਲ ਸੂਚਕ ਅੰਕ ਸੈਂਸੈਕਸ 930.88 ਅੰਕ ਜਾਂ 1.30 ਫੀਸਦੀ ਦੀ ਭਾਰੀ ਗਿਰਾਵਟ ਨਾਲ 71 ਹਜ਼ਾਰ ਅੰਕਾਂ ਦੇ ਮਨੋਵਿਗਿਆਨਕ ਅੰਕ ਤੋਂ ਹੇਠਾਂ 70,506.31 ਅੰਕ ‘ਤੇ ਆ ਗਿਆ। Coronavirus

ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 302.95 ਅੰਕ ਜਾਂ 1.41 ਫੀਸਦੀ ਡਿੱਗ ਕੇ 21,150.15 ਅੰਕ ‘ਤੇ ਆ ਗਿਆ। ਇਸ ਦੌਰਾਨ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਨਿਗਰਾਨੀ, ਰੋਕਥਾਮ ਅਤੇ ਪ੍ਰਬੰਧਨ ਲਈ ਜਨਤਕ ਸਿਹਤ ਪ੍ਰਣਾਲੀ ਦੀ ਸਥਿਤੀ ਅਤੇ ਤਿਆਰੀ ਦੀ ਸਮੀਖਿਆ ਕੀਤੀ ਅਤੇ ਇਸ ਦਾ ਸਾਹਮਣਾ ਕਰਨ ਲਈ ਸੰਭਾਵਿਤ ਉਪਾਵਾਂ ਬਾਰੇ ਪੁੱਛਿਆ। ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਆਪਸੀ ਸਹਿਯੋਗ ਦੀ ਲੋੜ ਵੱਲ ਇਸ਼ਾਰਾ ਕੀਤਾ।  Coronavirus

ਇਹ ਵੀ ਪਡ਼੍ਹੋ: ਸੇਂਟ ਜੇਵੀਅਰਸ ਵਰਡ ਸਕੂਲ ਦੇ ਸਲਾਨਾ ਸਮਾਰੋਹ ਦੌਰਾਨ ਖੇਲ ਉਤਸਵ ਤੇ ਰੰਗਾਰੰਗ ਪ੍ਰੋਗਰਾਮ ਨਾਲ ਬੱਚਿਆਂ ਨੇ ਰੰਗ ਬੰਨ੍ਹਿਆ

ਅੱਜ ਇੱਥੇ ਕੋਵਿਡ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮਾਂਡਵੀਆ ਨੇ ਕਿਹਾ ਕਿ ਕੋਵਿਡ -19 ਦੇ ਨਵੇਂ ਅਤੇ ਉੱਭਰ ਰਹੇ ਰੂਪਾਂ ਲਈ ਚੌਕਸ ਰਹਿਣਾ ਅਤੇ ਤਿਆਰ ਰਹਿਣਾ ਮਹੱਤਵਪੂਰਨ ਹੈ। ਉਨ੍ਹਾਂ ਨੇ ਕੋਵਿਡ-19 ਦੇ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਅਤੇ ਰਾਜਾਂ ਦਰਮਿਆਨ ਸਾਂਝੇ ਯਤਨਾਂ ਦੀ ਲੋੜ ਨੂੰ ਦੁਹਰਾਇਆ। ਮੀਟਿੰਗ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰੋਫੈਸਰ ਐਸ.ਪੀ ਸਿੰਘ ਬਘੇਲ ਅਤੇ ਡਾ: ਭਾਰਤੀ ਪ੍ਰਵੀਨ ਪਵਾਰ ਵੀ ਹਾਜ਼ਰ ਹੋਏ। ਡਾ. ਵੀ.ਕੇ. ਪਾਲ, ਮੈਂਬਰ (ਸਿਹਤ), ਨੀਤੀ ਆਯੋਗ, ਵੀ ਮੀਟਿੰਗ ਵਿੱਚ ਹਾਜ਼ਰ ਸਨ।

ਸਰਕਾਰ ਅਲਰਟ Coronavirus

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਰਾਜ ਮੰਤਰੀਆਂ ਵਿੱਚ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਅਲੋ ਲਿਬਾਂਗ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਅਤੇ ਉੱਤਰਾਖੰਡ ਦੇ ਸਿਹਤ ਮੰਤਰੀ ਧਨ ਸਿੰਘ ਰਾਵਤ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਕਰਨਾਟਕ ਦੇ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ, ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ, ਕੇਰਲ ਦੀ ਸਿਹਤ ਮੰਤਰੀ ਸ੍ਰੀਮਤੀ ਵੀਨਾ ਜਾਰਜ, ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਪ੍ਰਤਾਪ ਸਿੰਘ ਰਾਣੇ, ਅਸਾਮ ਦੇ ਸਿਹਤ ਮੰਤਰੀ ਕੇਸ਼ਵ ਮਹੰਤਾ ਆਦਿ ਮੌਜੂ਼ਦ ਸਨ।