‘ਨਕਲੀ ਮੁੱਖ ਮੰਤਰੀ’ ਨਾਲ ਬਹਿਸ ’ਚ ਹਿੱਸਾ ਨਹੀਂ ਲਵਾਂਗਾ : ਸੁਖਬੀਰ ਬਾਦਲ

Sukhbir Badal

(ਰਘਬੀਰ ਸਿੰਘ) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਦੁਪਹਿਰ ਦਾ ਖਾਣਾ ਖਾਧਾ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੀਏਯੂ, ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ ਹਿੱਸਾ ਨਹੀਂ ਲੈ ਸਕਦੇ ਕਿਉਂਕਿ ਬਹਿਸ ਲਈ ਇੱਕ ਅਸਲੀ ਮੁੱਖ ਮੰਤਰੀ ਦਾ ਸਟੇਜ ’ਤੇ ਹੋਣਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨਕਲੀ ਸੀਐੱਮ ਹੈ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਅਸਲ ਮੁੱਦਿਆਂ ਦੀ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ : England Vs Afghanistan : ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 285 ਦੌੜਾਂ ਦਾ ਟੀਚਾ

ਭਗਵੰਤ ਸਿੰਘ ਮਾਨ ਨੇ ਇਸ ਵੇਲੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਹਰ ਮੁੱਦੇ ’ਤੇ ਸਮਝੌਤਾ ਕਰ ਰਹੇ ਹਨ। ਬਾਦਲ (Sukhbir Badal) ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਰੱਖ ਕੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਕੇਜਰੀਵਾਲ ਲਈ ਜਹਾਜ਼ ਵੀ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਦਬਾਅ ਹੇਠ ਸਰਵੇਖਣ ਸ਼ੁਰੂ ਕੀਤੇ ਜਾਣ ਦਾ ਦੋਸ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਬਿਆਨਾਂ ਦੀ ਕੋਈ ਕੀਮਤ ਨਹੀਂ ਹੈ। ਉਸ ਕੋਲ ਬਿਆਨ ਦੇਣ ਦੀ ਤਾਕਤ ਵੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅੱਜ ਫਰਜੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਆਇਆ ਹੈ ਕਿ ਉਹ ਸਰਵੇ ਟੀਮਾਂ ਨਹੀਂ ਬਣਨ ਦੇਣਗੇ। ਪਰ ਹੁਣ ਭਗਵੰਤ ਮਾਨ ਨੂੰ ਦਿੱਲੀ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਹੁਣ ਐੱਸਵਾਈਐੱਲ ਨੂੰ ਲੈ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਹੈ।