ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ? ਮੋਦੀ ਸਰਕਾਰ ਨੇ ਸ਼ੁਰੂ ਕੀਤੀ ਤਿਆਰੀ!

Petrol Diesel Price

ਨਵੀਂ ਦਿੱਲੀ। ਖਬਰ ਆਮ ਲੋਕਾਂ ਨਾਲ ਸਬੰਧਤ ਹੈ। ਜੇਕਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਹੇਠਾਂ ਆਉਂਦੀਆਂ ਹਨ ਤਾਂ ਇਹ ਆਮ ਲੋਕਾਂ ਲਈ ਰਾਹਤ ਦੀ ਗੱਲ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਮੋਦੀ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਬਦਲਾਅ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੋਦੀ ਸਰਕਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ’ਚ ਨਰਮੀ ਦਾ ਫਾਇਦਾ ਖਪਤਕਾਰਾਂ ਤੱਕ ਪਹੁੰਚਾਉਣ ਦੇ ਤਰੀਕਿਆਂ ’ਤੇ ਚਰਚਾ ਸ਼ੁਰੂ ਕਰ ਦਿੱਤੀ ਹੈ। (Petrol Diesel Price)

ਇਹ ਵੀ ਪੜ੍ਹੋ : ਬੰਦ ਲਿਫਾਫੇ ’ਚ ਬਾਲਕ ਨਾਥ ਦਾ ਨਾਂਅ? ਥੋੜੀ ਦੇਰ ’ਚ ਹੋਵੇਗਾ ਐਲਾਨ

ਰਿਪੋਰਟ ਮੁਤਾਬਕ, ਤੇਲ ਮੰਤਰਾਲਾ ਪਹਿਲਾਂ ਹੀ ਕੱਚੇ ਤੇਲ ਅਤੇ ਪ੍ਰਚੂਨ ਕੀਮਤਾਂ ਨੂੰ ਲੈ ਕੇ ਚਰਚਾ ਕਰ ਚੁੱਕਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਿਉਂਕਿ ਤੇਲ ਮਾਰਕੀਟਿੰਗ ਕੰਪਨੀਆਂ ਹੁਣ ਮੁਨਾਫਾ ਕਮਾ ਰਹੀਆਂ ਹਨ, ਇਸ ਲਈ ਸਰਕਾਰ ਨੇ ਲੋਕਾਂ ਨੂੰ ਕੁਝ ਰਾਹਤ ਦੇਣ ਲਈ ਇਸ ਮਾਮਲੇ ’ਤੇ ਚਰਚਾ ਸ਼ੁਰੂ ਕਰ ਦਿੱਤੀ ਹੈ। ਵਿੱਤ ਮੰਤਰਾਲਾ ਅਤੇ ਤੇਲ ਮੰਤਰਾਲਾ ਕੱਚੇ ਤੇਲ ਦੀ ਮੌਜੂਦਾ ਕੀਮਤ ’ਤੇ ਵਿਚਾਰ ਕਰ ਰਹੇ ਹਨ। ਰਿਪੋਰਟ ’ਚ ਕਿਹਾ ਗਿਆ ਹੈ ਕਿ ਮੁਨਾਫੇ ਤੋਂ ਇਲਾਵਾ ਉਹ ਗਲੋਬਲ ਕਾਰਕਾਂ ’ਤੇ ਵੀ ਚਰਚਾ ਕਰ ਰਹੇ ਹਨ।

ਕੀ ਹਨ ਕੱਚੇ ਤੇਲ ਦੀਆਂ ਕੀਮਤਾਂ? | Petrol Diesel Price

ਜਾਣਕਾਰੀ ਮੁਤਾਬਕ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਇਹ ਲੰਬੇ ਸਮੇਂ ਤੋਂ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਪਿਛਲੇ ਇੱਕ ਮਹੀਨੇ ਤੋਂ ਖਾੜੀ ਦੇਸ਼ਾਂ ਦੀ ਔਸਤ ਤੇਲ ਕੀਮਤ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਜਦੋਂ ਕਿ ਅਮਰੀਕੀ ਤੇਲ ਦੀਆਂ ਕੀਮਤਾਂ ਇੱਕ ਮਹੀਨੇ ਲਈ 75 ਡਾਲਰ ਪ੍ਰਤੀ ਬੈਰਲ ਦੀ ਔਸਤ ਕੀਮਤ ਤੋਂ ਹੇਠਾਂ ਰਹਿ ਗਈਆਂ ਹਨ। ਖਾੜੀ ਦੇਸ਼ਾਂ ਦਾ ਤੇਲ ਸੋਮਵਾਰ ਨੂੰ 75.99 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਜਦਕਿ ਅਮਰੀਕੀ ਤੇਲ ਦੀ ਕੀਮਤ 71.34 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਹੀ ਹੈ।

ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਅੱਜ ਵੀ ਪੈਟਰੋਲ ਅਤੇ ਡੀਜਲ ਦੀਆਂ ਘਰੇਲੂ ਕੀਮਤਾਂ ’ਚ ਕੋਈ ਬਦਲਾਅ ਨਹੀਂ ਆਇਆ, ਜਿਸ ਕਾਰਨ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। (Petrol Diesel Price)

ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ’ਤੇ ਵੀਕੈਂਡ ’ਤੇ ਅਮਰੀਕੀ ਕਰੂਡ 0.01 ਫੀਸਦੀ ਵਧ ਕੇ 71.24 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.09 ਫੀਸਦੀ ਵਧ ਕੇ 75.91 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। (Petrol Diesel Price)