ਜਾਨ ਕੁਰਬਾਨ ਕਰ ਦਿਆਂਗੇ ਪਰ ਪਾਣੀ ਦੀ ਇੱਕ ਬੂੰਦ ਤੱਕ ਨਹੀਂ ਦਿਆਂਗੇ : ਹਰਪਾਲ ਚੀਮਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ-ਹਰਿਆਣਾ ’ਚ ਚੱਲ ਰਹੀ ਪਾਣੀ ਦੀ ਲੜਾਈ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਅਸੀ ਦੂਜੇ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਤੱਕ ਨਹੀਂ ਦਿਆਂਗੇ। ਭਾਵੇਂ ਇਸ ਦੇ ਲਈ ਸਾਨੂੰ ਜਾਨ ਹੀ ਕਿਉਂ ਨਾ ਕੁਰਬਾਨ ਕਰਨੀ ਪਵੇ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ’ਚ ਆਪ ਦੇ ਇੰਚਾਰਜ਼ ਸਾਂਸਦ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਪੰਜਾਬ ’ਚ ਸਾਡੀ ਸਰਕਾਰ ਬਣ ਗਈ ਹੈ। ਹੁਣ 2024 ’ਚ ਹਰਿਆਣਾ ’ਚ ਸਰਕਾਰ ਬਣੀ ਤਾਂ ਹਰ ਖੇਤ ’ਚ ਐਸਵਾਈਐਲ ਨਹਿਰ ਦਾ ਪਾਣੀ ਪਹੁੰਚੇਗਾ।
ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਪੰਜਾਬ ਦੇ ਪਾਣੀ ’ਤੇ ਪੰਜਾਬ ਦਾ ਹੱਕ ਹੈ। ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਦੂਜੇ ਸੂਬੇ ਨੂੰ ਨਹੀਂ ਦਿੱਤੀ ਜਾਵੇਗੀ ਇਸ ਦੇ ਲਈ ਭਾਵੇਂ ਸਾਨੂੰ ਕੋਈ ਵੀ ਕੁਰਬਾਨ ਕਰਨੀ ਪਵੇ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਵੇਲੇ ਵੀ ਐਸਵਾਈਐਲ ਲਿੰਕ ਨਹਿਰ ਦਾ ਮੁੱਦਾ ਛਾਇਆ ਰਿਹਾ ਹੈ। ਪਰ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਹੋ ਸਕਿਆ। ਹੁਣ ਇੱਕ ਵਾਰ ਫਿਰ ਪੰਜਾਬ ’ਚ ਸਰਕਾਰ ਬਦਲਣ ’ਤੇ ਇਹ ਮੁੱਦਾ ਮੁੜ ਚਰਚਾ ’ਚ ਆ ਗਿਆ ਹੈ। ਵੇਖਣਾ ਹੋਵੇਗਾ ਕਿ ਮਾਨ ਸਰਕਾਰ ਇਸ ’ਤੇ ਕੀ ਐਕਸ਼ਨ ਲੈਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ