ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਅਤਵੀ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਕਿਸਾਨਾਂ ਦੇ ਮੁੱਦੇ ‘ਤੇ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ‘ਤੇ ਲੋਕ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਸਵੇਰੇ 11 ਵਜੇ ਇਕੱਠਾ ਹੋਇਆ ਤਾਂ ਸਪੀਕਰ ਨੇ ਦਾਦਰਾ ਨਗਰ ਹਵੇਲੀ ਤੋਂ ਸ਼ਿਵ ਸੈਨਾ ਦੀ ਨਵੀਂ ਚੁਣੀ ਕਲਾਵਤੀ ਮੋਹਨ ਡੇਲਕਰ ਨੂੰ ਮੈਂਬਰਸ਼ਿਪ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਹੰਗਾਮਾ ਸ਼ੁਰੂ ਹੋ ਗਿਆ।
ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਨੇਤਾ ਟੀਆਰ ਬਾਲੂ ਅਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਕੁਝ ਕਹਿਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਹੰਗਾਮੇ ‘ਚ ਉਨ੍ਹਾਂ ਨੂੰ ਸੁਣਿਆ ਨਹੀਂ ਜਾ ਸਕਿਆ। ਕੁਰਸੀ ਦੇ ਸਾਹਮਣੇ, ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ 25 25 ਲੱਖ Wਪਏ ਦਾ ਮੁਆਵਜ਼ਾ ਅਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਕੀ ਹੈ ਮਾਮਲਾ
ਪ੍ਰਸ਼ਨ ਕਾਲ ਦੀ ਸ਼ੁਰੂਆਤ ਕਰਦਿਆਂ ਸਪੀਕਰ ਨੇ ਭਾਜਪਾ ਦੇ ਕੁੰਵਰ ਪੁਸ਼ਪੇਂਦਰ ਸਿੰਘ ਚੰਦੇਲ ਨੂੰ ਸਵਾਲ ਪੁੱਛਣ ਲਈ ਬੁਲਾਇਆ। ਇਸ ਦੌਰਾਨ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਖੱਬੇ ਪੱਖੀ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਮੁੱਦੇ ਨੂੰ ਲੈ ਕੇ ਰਾਜ ਸਭਾ ਵਿੱਚੋਂ ਵਾਕਆਊਟ ਕੀਤਾ। ਤ੍ਰਿਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੇ ਵਾਕਆਊਟ ਵਿੱਚ ਹਿੱਸਾ ਨਹੀਂ ਲਿਆ।
ਤੇਲੰਗਾਨਾ ਰਾਸ਼ਟਰ ਸਮਿਤੀ ਦੇ ਕਰੀਬ ਛੇ ਮੈਂਬਰ ਵੀ ਤਖ਼ਤੀਆਂ ਦੇ ਸਾਹਮਣੇ ਆ ਗਏ ਅਤੇ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕੀਤੀ। ਸਪੀਕਰ ਨੇ ਉਨ੍ਹਾਂ ਨੂੰ ਆਪਣੇ ਸਥਾਨ ‘ਤੇ ਜਾਣ ਦੀ ਬੇਨਤੀ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ।
ਸੰਸਦ ਮੈਂਬਰਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ: ਪ੍ਰਹਿਲਾਦ ਜੋਸ਼ੀ
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਨੂੰ ਮੁਅੱਤਲੀ ਵਾਪਸ ਲੈਣ ਲਈ ਮੁਆਫੀ ਮੰਗਣੀ ਹੋਵੇਗੀ। ਉਸ ਨੇ ਕਿਹਾ, “ਸੰਸਦ ਮੈਂਬਰਾਂ ਦੀ ਮੁਅੱਤਲੀ ਲਈ ਸੰਸਦ ਮੈਂਬਰਾਂ ਨੂੰ ਮੁਆਫੀ ਮੰਗਣੀ ਪਵੇਗੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਇਹ ਨਹੀਂ ਸੋਚਦੇ ਕਿ ਸਦਨ ‘ਚ ਜੋ ਵੀ ਹੋਇਆ, ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਦੇਸ਼ ਦੇ ਲੋਕ ਇਸ ਹੰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।
ਜੇਕਰ ਕਿਸਾਨਾਂ ਦੀ ਹਾਲਤ ਖਰਾਬ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੈ। ਮੱਧ ਪ੍ਰਦੇਸ਼ *ਚ ਕਾਂਗਰਸ ਨੇ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਸੀ, ਨੰਦੀਗ੍ਰਾਮ ‘ਚ ਸੀਪੀਐੱਮ ਨੇ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਲਈ ਵਚਨਬੱਧ ਹੈ ਅਤੇ ਰਹੇਗੀ, ਜਿੰਨਾ ਕਿਸਾਨਾਂ ਲਈ ਮੋਦੀ ਸਰਕਾਰ ਨੇ ਕੀਤਾ ਹੈ, ਅੱਜ ਤੱਕ ਕਿਸੇ ਨੇ ਨਹੀਂ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ