Winter Vacations Punjab: ਪੰਜਾਬ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਪੱਤਰ | Holiday

Winter Vacations Punjab
Winter Vacations Punjab: ਪੰਜਾਬ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਪੱਤਰ | Holiday

Winter Vacations Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਬਕਾਇਦਾ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਸਮੇਤ ਗੈਰ-ਸਰਕਾਰੀ ਸਕੂਲਾਂ ਨੂੰ ਵੀ ਇਨ੍ਹਾਂ ਛੁੱਟੀਆਂ ਦੇ ਆਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ ਸ਼ੁਰੂ ਹੁੰਦੇ ਹੋਏ 31 ਦਸੰਬਰ ਤੱਕ ਚਲਣਗੀਆਂ।

ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਨ੍ਹਾਂ ਦਿਨਾਂ ਦੇ ਦੌਰਾਨ ਕਾਫੀ ਜ਼ਿਆਦਾ ਧੁੰਦ ਦਾ ਮਾਹੌਲ ਵੀ ਰਹਿੰਦਾ ਹੈ ਜਿਸ ਕਾਰਨ ਛੋਟੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਤਾਂ ਕਿ ਧੁੰਦ ਦੇ ਦੌਰਾਨ ਕਿਸੇ ਵੀ ਵਿਦਿਆਰਥੀ ਜਾਂ ਛੋਟੇ ਬੱਚੇ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। Holiday

Read Also : ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ