13 ਜਨਵਰੀ ਤੱਕ ਬੰਦ ਰਹਿਣਗੇ ਸਕੂਲ
Punjab School Holidays: (ਐੱਮ ਕੇ ਸ਼ਾਇਨਾ) ਮੋਹਾਲੀ। ਸੂਬੇ ’ਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ’ਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ ਹੁਣ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਇਹ ਵੀ ਪੜ੍ਹੋ: Congress News: ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਕੀਤਾ ਮੁਅੱਤਲ, ਅਨੁਸ਼ਾਸਨਹੀਣਤਾ ਦਾ ਦੋਸ਼
ਦੱਸ ਦਈਏ ਕਿ ਇਸ ਤੋਂ ਪਹਿਲਾਂ ਠੰਢ ਕਾਰਨ ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ। ਫਿਰ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹਾਲਾਂਕਿ, ਲਗਾਤਾਰ ਠੰਢ ਕਾਰਨ ਸਰਕਾਰ ਨੇ ਹੁਣ ਛੁੱਟੀਆਂ ਨੂੰ ਫਿਰ 13 ਜਨਵਰੀ ਤੱਕ ਵਧਾ ਦਿੱਤਾ ਹੈ। ਦੂਜੇ ਪਾਸੇ ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 7 ਜਨਵਰੀ ਤੋਂ ਬਾਅਦ ਠੰਢ ਵਧ ਸਕਦੀ ਹੈ। ਇਸ ਲਈ, ਵਿਭਾਗ ਕੋਈ ਰਿਸਕ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 13 ਜਨਵਰੀ ਤੱਕ ਪੰਜਾਬ ਵਿੱਚ ਸੀਤ ਲਹਿਰਾਂ ਅਤੇ ਧੁੰਦ ਦਾ ਕਹਿਰ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਕੋਲਡ ਡੇ, ਸੀਤ ਲਹਿਰ ਅਤੇ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ। ਵੀਰਵਾਰ ਤੋਂ 13 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹੇਗਾ।














