ਵਿਸ਼ਾਖਾਪਟਨਮ ਟੈਸਟ : ਗਿੱਲ ਦੇ ਸੈਂਕੜੇ ਦੀ ਮੱਦਦ ਨਾਲ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ ਦਿੱਤਾ ਵੱਡਾ ਟੀਚਾ

IND vs ENG

ਸ਼ੁਭਮਨ ਗਿੱਲ ਨੇ ਖੇਡੀ 104 ਦੌੜਾਂ ਦੀ ਪਾਰੀ | IND vs ENG

  • ਇੰਗਲੈਂਡ ਵੱਲੋਂ ਸਭ ਤੋਂ ਜ਼ਿਆਦਾ ਟਾਮ ਹਾਰਟਲੇ ਨੇ ਹਾਸਲ ਕੀਤੀਆਂ 4 ਵਿਕਟਾਂ | IND vs ENG

ਸਪੋਰਟਸ ਡੈਸਕ। ਭਾਰਤ ਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੈਸਟ ਲੜੀ ਦਾ ਦੂਜਾ ਮੈਚ ਵਿਸ਼ਾਖਾਪਟਨਮ ’ਚ ਖੇਡਿਆ ਜਾ ਰਿਹਾ ਹੈ। ਜਿੱਥੇ ਤੀਜੇ ਦਿਨ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 399 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲੇ ਦਿਨ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ ’ਚ ਯਸ਼ਸਵੀ ਜਾਇਸਵਾਲ ਦੇ ਦੂਹਰੇ ਸੈਂਕੜੇ ਦੀ ਮੱਦਦ ਨਾਲ 396 ਦੌੜਾਂ ਬਣਾਇਆਂ। ਜਵਾਬ ’ਚ ਇੰਗਲੈਂਡ ਦੀ ਪਹਿਲੀ ਪਾਰੀ 253 ਦੌੜਾਂ ’ਤੇ ਆਲਆਊਟ ਹੋ ਗਈ ਸੀ। ਜਿਸ ਵਿੱਚ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਜ਼ਿਆਦਾ 6 ਵਿਕਟਾਂ ਹਾਸਲ ਕੀਤੀਆਂ ਸਨ। ਪਹਿਲੀ ਪਾਰੀ ’ਚ ਭਾਰਤੀ ਟੀਮ ਨੂੰ 142 ਦੌੜਾਂ ਦੀ ਬੜ੍ਹਤ ਮਿਲੀ ਸੀ। (IND vs ENG)

Delhi News : ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ’ਤੇ ਕੋਰਟ ਨੇ ਦਿੱਤਾ ਇਹ ਵੱਡਾ ਫੈਸਲਾ

ਦੂਜੀ ਪਾਰੀ ’ਚ ਭਾਰਤੀ ਟੀਮ 255 ਦੌੜਾਂ ਬਣਾ ਕੇ ਆਲਆਊਟ ਹੋ ਗਈ ਹੈ। ਹੁਣ ਇੰਗਲੈਂਡ ਨੂੰ ਜਿੱਤ ਲਈ ਇਹ ਮੈਚ ’ਚ 399 ਦੌੜਾਂ ਦਾ ਟੀਚਾ ਮਿਲਿਆ ਹੈ। ਦੂਜੀ ਪਾਰੀ ’ਚ ਭਾਰਤੀ ਟੀਮ ਵੱਲੋਂ ਸਭ ਤੋਂ ਜ਼ਿਆਦਾ ਸ਼ੁਭਮਨ ਗਿੱਲ ਨੇ 104 ਦੌੜਾਂ ਬਣਾਇਆਂ, ਉਨ੍ਹਾਂ ਨੇ ਆਪਣੇ ਟੈਸਟ ਕਰੀਅਰ ’ਚ ਦੂਜਾ ਸੈਂਕੜਾ ਜੜਿਆ। ਗਿੱਲ ਤੋਂ ਇਲਾਵਾ ਅਕਸ਼ਰ ਪਟੇਲ ਨੇ 45 ਦੌੜਾਂ ਬਣਾਇਆਂ, ਜਦਕਿ ਰਵਿਚੰਦਰਨ ਅਸ਼ਵਿਨ ਨੇ 29 ਦੌੜਾਂ ਦੀ ਪਾਰੀ ਖੇਡੀ। ਇੰਗਲੈਂਡ ਵੱਲੋਂ ਦੂਜੀ ਪਾਰੀ ’ਚ ਸਭ ਤੋਂ ਜ਼ਿਆਦਾ ਟਾਮ ਹਾਰਟਲੇ ਨੇ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਤੇਜ਼ ਗੇਂਦਬਾਜ਼ ਜੈਮਸ ਐਂਡਰਸਨ ਨੂੰ 2 ਵਿਕਟਾਂ ਮਿਲੀਆਂ। ਹੁਣ ਇੰਗਲੈਂਡ ਨੂੰ ਇਹ ਮੈਚ ਜਿੱਤਣ ਲਈ 399 ਦੌੜਾਂ ਦੀ ਜ਼ਰੂਰਤ ਹੈ। (IND vs ENG)