3 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

Heroin Sachkahoon

(ਅਜੈ ਮਨਚੰਦਾ) ਕੋਟਕਪੂਰਾ। ਪੰਜਗਰਾਈਂ ਪਿੰਡ ਦੀ ਦਾਣਾ ਮੰਡੀ ਕੋਲ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਥਾਣਾ ਸਦਰ ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਥਾਣਾ ਸਦਰ ਕੋਟਕਪੂਰਾ ਨੂੰ ਫ਼ੋਨ ਦੇ ਸੂਚਨਾ ਦਿੱਤੀ ਕਿ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਸੰਬੰਧੀ ਪੰਜਗਰਾਈਂ ਕਲਾਂ ਦੀ ਦਾਣਾ ਮੰਡੀ ਕੋਲ ਲਾਏ ਨਾਕੇ ’ਤੇ ਸ਼ੱਕ ਦੇ ਅਧਾਰ ਉੱਪਰ 1 ਔਰਤ ਨੂੰ ਰੋਕਿਆ ਗਿਆ। Heroin

ਇਹ ਵੀ ਪੜ੍ਹੋ: ਖਿਡੌਣਾ ਪਿਸਤੌਲ ਵਿਖਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਜਿਸ ’ਤੇ ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਨੇ ਮੌਕੇ ’ਤੇ ਪੁੱਜ ਕੇ ਸ਼ੱਕੀ ਔਰਤ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਸੁਖਦੇਵ ਸਿੰਘ ਉਰਫ਼ ਗੇਂਦੂ ਵਾਸੀ ਸੰਧੂ ਪੱਤੀ ਪੰਜਗਰਾਈਂ ਕਲਾਂ ਵਜੋਂ ਹੋਈ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਉਕਤ ਔਰਤ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here