ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Woman Suicide...

    Woman Suicide Case Punjab: ਔਰਤ ਨੇ ਕੀਤੀ ਖੁਦਕੁਸ਼ੀ, ਇਹ ਕਾਰਨ ਆਇਆ ਸਾਹਮਣੇ

    Woman Suicide Case Punjab
    Woman Suicide Case Punjab: ਔਰਤ ਨੇ ਕੀਤੀ ਖੁਦਕੁਸ਼ੀ, ਇਹ ਕਾਰਨ ਆਇਆ ਸਾਹਮਣੇ

    ਔਰਤ 4 ਸਾਲ ਦੇ ਬੱਚੇ ਦੀ ਸੀ ਮਾਂ

    ਜਗਰਾਓ (ਸੱਚ ਕਹੂੰ ਨਿਊਜ਼)। Woman Suicide Case Punjab: ਸ਼ਨਿੱਚਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ’ਚ ਇੱਕ ਔਰਤ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਕੋਠਾ ਫਤਿਹਦੀਨ ਪਿੰਡ ’ਚ ਵਾਪਰੀ। ਔਰਤ ਦਾ ਇੱਕ ਚਾਰ ਸਾਲ ਦਾ ਪੁੱਤਰ ਹੈ। ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਘਰੇਲੂ ਝਗੜੇ ਤੋਂ ਪਰੇਸ਼ਾਨ ਇੱਕ ਔਰਤ ਨੇ ਜ਼ਹਿਰ ਨਿਗਲ ਲਿਆ ਹੈ।। ਔਰਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ’ਚ ਹੀ ਉਸਦੀ ਮੌਤ ਹੋ ਗਈ।

    ਇਹ ਖਬਰ ਵੀ ਪੜ੍ਹੋ : IND vs ENG: ਹੈਡਿੰਗਲੇ ਟੈਸਟ, ਇੰਗਲੈਂਡ ’ਚ ਪੰਤ ਦਾ ਤੀਜਾ ਸੈਂਕੜਾ, ਕਪਤਾਨ ਗਿੱਲ ਤੋਂ ਬਾਅਦ ਕਰੁਣ ਨਾਇਰ ਵੀ ਆਊਟ

    ਕੁੱਝ ਸਾਲ ਪਹਿਲਾਂ ਹੋਇਆ ਸੀ ਵਿਆਹ | Woman Suicide Case Punjab

    ਕੋਮਲਪ੍ਰੀਤ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ਤੇ ਉਨ੍ਹਾਂ ਦਾ ਇੱਕ ਚਾਰ ਸਾਲ ਦਾ ਪੁੱਤਰ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ’ਚ ਰਖਵਾ ਦਿੱਤਾ ਹੈ। ਬੱਸ ਸਟੈਂਡ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।