Railway Incident: ਰੇਲ ਗੱਡੀ ਤੋਂ ਡਿੱਗਣ ਨਾਲ ਮਹਿਲਾ ਦੀ ਮੌਤ

Railway Incident
Railway Incident: ਰੇਲ ਗੱਡੀ ਤੋਂ ਡਿੱਗਣ ਨਾਲ ਮਹਿਲਾ ਦੀ ਮੌਤ

Railway Incident: (ਸੱਚ ਕਹੂੰ ਨਿਊਜ਼) ਬਠਿੰਡਾ। ਸਥਾਨਕ ਆਈਟੀਆਈ ਪੁਲ ਦੇ ਕੋਲ ਬਠਿੰਡਾ-ਪਟਿਆਲਾ ਰੇਲਵੇ ਲਾਈਨ ’ਤੇ ਇੱਕ ਔਰਤ ਰੇਲ ਗੱਡੀ ਤੋਂ ਹੇਠਾਂ ਡਿੱਗ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ। ਦੁਰਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਜੀਆਰਪੀ ਦੇ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਜਾਂਚ ਕੀਤੀ।

ਇਹ ਵੀ ਪੜ੍ਹੋ: Gold Smuggling: 55 ਲੱਖ ਰੁਪਏ ਦਾ ਸੋਨਾ ਜ਼ਬਤ, ਤਸਕਰ ਗ੍ਰਿਫ਼ਤਾਰ

ਮ੍ਰਿਤਕ ਮਹਿਲਾ ਹਾਜੀਰਤਨ ਬਠਿੰਡਾ ਦੀ ਰਹਿਣ ਵਾਲੀ ਸੀ ਅਤੇ ਲੁਧਿਆਣਾ ਵਿਖੇ ਆਪਣੀਆਂ ਬੇਟੀਆਂ ਕੋਲ ਜਾ ਰਹੀ ਸੀ। ਸੂਚਨਾ ਮਿਲਣ ’ਤੇ ਮਹਿਲਾ ਦੇ ਪਰਿਵਾਰਿਕ ਮੈਂਬਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕਾ ਦੀ ਪਹਿਚਾਣ ਗੁਰਮੀਤ ਕੌਰ (64) ਵਾਸੀ ਹਾਜੀਰਤਨ ਵਜੋਂ ਹੋਈ। ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।