ਜ਼ਹਿਰੀਲੀ ਦਵਾਈ ਨਿਗਲਣ ਕਾਰਨ ਔਰਤ ਦੀ ਮੌਤ

ਸਹੁਰੇ ਪਰਿਵਾਰ ਦੇ ਚਾਰ ਜੀਆਂ ਖਿਲਾਫ ਮਾਮਲਾ ਦਰਜ਼

ਸ਼ੇਰਪੁਰ, (ਰਵੀ ਗੁਰਮਾ) ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਟਿੱਬਾ ਵਿਖੇ ਬੀਤੀ ਰਾਤ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਮੌਤ ਹੋ ਜਾਣ ਦੇ ਦੁਖਦਾਈ ਸਮਾਚਾਰ ਪ੍ਰਾਪਤ ਹੋਏ ਹਨ। ਮ੍ਰਿਤਕ ਔਰਤ ਦੇ ਪਿਤਾ ਤਰਸੇਮ ਚੰਦ ਪੁੱਤਰ ਭਗਤ ਰਾਮ ਵਾਸੀ ਪਿੰਡ ਭੈਣੀ ਜੱਸਾ (ਬਰਨਾਲਾ) ਵੱਲੋਂ ਥਾਣਾ ਸ਼ੇਰਪੁਰ ਵਿਖੇ ਦਰਜ ਕਰਵਾਏ ਬਿਆਨਾਂ ਮੁਤਾਬਕ ਉਸ ਦੀ ਲੜਕੀ ਸੀਮਾ ਸ਼ਰਮਾ ਉਰਫ ਸਿਮਰਨਜੀਤ ਕੌਰ ਜਿਸ ਦਾ 8 ਸਾਲ ਪਹਿਲਾਂ ਮਨਦੀਪ ਸਿੰਘ ਟਿੱਬਾ ਨਾਲ ਵਿਆਹ ਹੋਇਆ ਸੀ ਅਤੇ ਉਸ ਨੇ ਆਪਣੀ ਹੈਸੀਅਤ ਮੁਤਾਬਿਕ ਦਾਜ ਦਹੇਜ ਵੀ ਦਿੱਤਾ ਸੀ। ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾ ਅਨੁਸਾਰ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਦਾਜ ਦਹੇਜ ਪਿੱਛੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।

ਜਿਸ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਜਿਸ ਤੇ ਕਾਰਵਾਈ ਕਰਦਿਆਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਮਨਦੀਪ ਕੁਮਾਰ ਪੁੱਤਰ ਦਰਸ਼ਨ ਕੁਮਾਰ, ਬੰਤ ਕੌਰ ਪਤਨੀ ਦਰਸ਼ਨ ਕੁਮਾਰ, ਦਰਸ਼ਨ ਕੁਮਾਰ ਅਤੇ ਬੇਅੰਤ ਪੁੱਤਰ ਦਰਸਨ ਕੁਮਾਰ ਵਾਸੀ ਟਿੱਬਾ ਖਿਲਾਫ ਮੁਕੱਦਮਾ ਨੰਬਰ 64 ਅ/ਧ 498 ਏ,306 ਅਧੀਨ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here