ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News ਸੜਕ ਹਾਦਸੇ &#8...

    ਸੜਕ ਹਾਦਸੇ ‘ਚ ਔਰਤ ਦੀ ਮੌਤ

    Woman, Dies, Road Accident

    52 ਸਾਲਾਂ  ਕੁਲਦੀਪ ਕੌਰ ਦੀ ਕਾਰ ਨਾਲ ਟਕਰਾਉਣ ਨਾਲ ਮੌਤ Accident

    ਮੋਗਾ (ਵਿੱਕੀ ਕੁਮਾਰ): ਅੱਜ ਸਵੇਰੇ  ਸਾਰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆਪਣੇ ਘਰ ਜਾ ਰਹੀ 52 ਸਾਲਾ ਔਰਤ ਨੂੰ ਇਕ ਕਾਰ ਨੇ ਆਪਣੀ ਲਪੇਟ ‘ਚ ਲੈਂਦਿਆਂ ਕੁਚਲ ਦਿੱਤਾ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਕੁਲਦੀਪ ਕੌਰ (52) ਪਤਨੀ ਮੁਖ਼ਤਿਆਰ ਸਿੰਘ ਵਾਸੀ ਸੰਤ ਗੁਲਾਬ ਸਿੰਘ ਨਗਰ ਚੜਿੱਕ ਰੋਡ ਮੋਗਾ ਵਜੋਂ ਹੋਈ ਹੈ। ਇਹ ਔਰਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੀ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਕੇ ਆਪਣੀ ਸਾਈਡ ਘਰ ਨੂੰ ਆ ਰਹੀ ਸੀ ਤਾਂ ਪਿੱਛਿਓਂ ਤੇਜ਼ੀ ਨਾਲ ਆ ਰਹੀ ਵੈਗਨਰ ਕਾਰ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਗਲੇਰੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    Accident

    LEAVE A REPLY

    Please enter your comment!
    Please enter your name here