ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, February 17, 2026
More
    Home Breaking News Crime News Pu...

    Crime News Punjab: ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕਤਲ

    Crime News Punjab
    Crime News Punjab: ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕਤਲ

    ਪਰਿਵਾਰ ਨੇ ਪਤੀ ਨੇ ਲਾਏ ਦੋਸ਼ | Crime News Punjab

    ਪਟਿਆਲਾ (ਸੱਚ ਕਹੂੰ ਨਿਊਜ਼)। ਪਟਿਆਲਾ-ਰਾਜਪੁਰਾ ਰੋਡ ’ਤੇ ਪਿੰਡ ਗੰਡਾ ਖੇੜੀ ਨੇੜੇ ਇੱਕ ਔਰਤ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿ੍ਰਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਔਰਤ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ’ਤੇ ਕਤਲ ਦਾ ਦੋਸ਼ ਲਾਇਆ ਹੈ। ਮਿ੍ਰਤਕ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ ਤੇ ਪਹਿਲਾਂ ਵੀ ਉਨ੍ਹਾਂ ਦੇ ਘਰ ’ਚ ਘਰੇਲੂ ਝਗੜਾ ਰਹਿੰਦਾ ਸੀ। ਉਸ ਦੀ ਮਾਸੀ ਨੇ ਦੱਸਿਆ ਕਿ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਤੋਂ ਵਾਪਸ ਆਏ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਰਮਨਪ੍ਰੀਤ ਦੇ ਘਰ ਲੜਾਈ ਹੋਈ ਹੈ।

    ਇਹ ਖਬਰ ਵੀ ਪੜ੍ਹੋ : ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ’ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ…

    ਮਿ੍ਰਤਕ ਦੀ ਮਾਸੀ ਨੇ ਕਿਹਾ, ਫੋਨ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ

    ਮਾਸੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਸਨੇ ਲਗਾਤਾਰ ਰਮਨਪ੍ਰੀਤ ਅਤੇ ਉਸਦੇ ਪਤੀ ਗੁਰਮੀਤ ਸਿੰਘ ਨੂੰ ਫੋਨ ਕੀਤਾ ਪਰ ਕਿਸੇ ਨੇ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਹ ਥਾਣੇ ਪੁੱਜੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਰਮਨਪ੍ਰੀਤ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮਾਸੀ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੇ ਇਤਰਾਜ ਦੇ ਬਾਵਜੂਦ ਪੁਲਿਸ ਨੇ ਲਾਸ਼ ਨੂੰ ਹਸਪਤਾਲ ਭੇਜ ਦਿੱਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਘਨੌਰ ਦੇ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮਿ੍ਰਤਕਾ ਸ਼ਾਹਬਾਦ ਦੀ ਰਹਿਣ ਵਾਲੀ ਸੀ ਅਤੇ ਉਸਦਾ ਵਿਆਹ ਇੱਥੇ ਹੋਇਆ ਸੀ। ਡੀਐਸਪੀ ਚੀਮਾ ਅਨੁਸਾਰ ਮਿ੍ਰਤਕਾ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਗੁਰਮੀਤ ਸਿੰਘ, ਜੀਜਾ, ਨਨਾਣ ਅਤੇ ਸੱਸ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। Crime News Punjab