ਪਾਕਿਸਤਾਨ ਵਿੱਚ ਈਸ਼ਨਿੰਦਾ ਮਾਮਲੇ ਵਿੱਚ ਔਰਤ ਨੂੰ ਮੌਤ ਦੀ ਸਜ਼ਾ 

Pakistan Blasphemy Case Sachkahoon

ਪਾਕਿਸਤਾਨ ਵਿੱਚ ਈਸ਼ਨਿੰਦਾ ਮਾਮਲੇ ਵਿੱਚ ਔਰਤ ਨੂੰ ਮੌਤ ਦੀ ਸਜ਼ਾ 

ਰਾਵਲਪਿੰਡੀ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਾਵਲਪਿੰਡੀ ਦੀ ਇੱਕ ਅਦਾਲਤ ਨੇ ਸ਼ੋਸਲ ਮੀਡੀਆ ਤੇ ਈਸ਼ਨਿੰਦਾ ਸਮੱਗਰੀ ਪੋਸਟ ਕਰਨ ਲਈ ਇੱਕ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਡਾਨ ਨਿਊਜ਼ ਦੀ ਰਿਪੋਰਟ ਅਨੁਸਾਰ 26 ਸਾਲ ਦੀ ਔਰਤ ਨੇ ਆਪਣੇ ਵਟਸਐਪ ਸਟੇਟਸ ਵਿੱਚ ਈਸ਼ਨਿੰਦਾ ਨਾਲ ਸਬੰਧਿਤ ਸਮੱਗਰੀ ਪੋਸਟ ਕੀਤੀ ਸੀ। ਔਰਤ ਦੇ ਇੱਕ ਦੋਸਤ ਨੇ ਇਸ ਨੂੰ ਬਦਲਣ ਦੀ ਬੇਨਤੀ ਕੀਤੀ, ਤਾਂ ਉਸ ਨੇ ਅਜਿਹਾ ਨਹੀਂ ਕੀਤਾ ਅਤੇ ਉਸ ਨੂੰ ਹੀ ਸਮੱਗਰੀ ਭੇਜ ਦਿੱਤੀ। ਦੋਸ਼ੀ ਨੂੰ ਮਈ 2020 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਅਦਾਲਤ ਨੇ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਔਰਤ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੇ ਨਾਲ ਮੌਤ ਦੀ ਸਜ਼ਾ ਸੁਣਾਈ ਹੈ। ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ’ਤੇ ਯੂਐਸਏ ਕਮਿਸ਼ਨ ਅਨੁਸਾਰ, ਪਾਕਿਸਤਾਨ ਵਿੱਚ 80 ਤੋਂ ਵੱਧ ਲੋਕ ਈਸ਼ਨਿੰਦਾ ਦੇ ਦੋਸ਼ ਵਿੱਚ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਵਿੱਚੋਂ ਅੱਧਿਆਂ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਦਿੱਤੀ ਗਈ ਹੈ। ਪਿਛਲੇ ਸਾਲ ਦਸੰਬਰ ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਈਸ਼ਨਿੰਦਾ ਦੇ ਦੋਸ਼ ਵਿੱਚ ਸ਼੍ਰੀਲੰਕਾਈ ਨਾਗਰਿਕ ਨੂੰ ਕੁੱਟ-ਕੁੱਟ ਕੇ ਅੱਗ ਲਗਾ ਦਿੱਤੀ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ