Flood | ਟਾਹਲੀ ਵਾਲਾ ਤੋਂ 15 ਔਰਤਾਂ ਤੇ ਬੱਚਿਆਂ ਨੂੰ ਕਿਸ਼ਤੀ ਨਾਲ ਸੁਰੱਖਿਅਤ ਕੱਢਿਆ

Flood
ਟਾਹਲੀ ਵਾਲਾ ਤੋਂ ਔਰਤਾਂ ਤੇ ਬੱਚਿਆਂ ਨੂੰ ਕਿਸਤੀ ਨਾਲ ਸੁਰੱਖਿਅਤ ਕੱਢਿਆ (ਰਜਨੀਸ਼ ਰਵੀ)

ਜਲਾਲਾਬਾਦ (ਰਜਨੀਸ਼ ਰਵੀ)। ਜਲਾਲਾਬਾਦ ਖੇਤਰ ਵਿਚ ਐਨਡੀਆਰਐਫ ਦੀਆਂ ਟੀਮਾਂ ਜਿ਼ਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਲਗਾਤਾਰ ਹੜ੍ਹ (Flood) ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ। ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਅੱਜ ਚੱਕ ਟਾਹਲੀ ਵਾਲਾ ਤੋਂ 15 ਔਰਤਾਂ ਅਤੇ ਬੱਚਿਆਂ ਨੂੰ ਕਿਸਤੀ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਇਸ ਤੋਂ ਬਿਨ੍ਹਾਂ ਘੁਬਾਇਆ ਦੇ ਰਾਹਤ ਕੈਂਪ ਵਿਚ 8 ਲੋਕ ਰਹਿਣ ਲਈ ਪੁੱਜੇ ਸਨ, ਜਿੰਨ੍ਹਾਂ ਨੂੰ ਖਾਣ ਪੀਣ ਦਾ ਸਮਾਨ ਤੇ ਹੋਰ ਮਦਦ ਪ੍ਰਸ਼ਾਸਨ ਵੱਲੋਂ ਮੁਹਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਅਪੀਲ ਕੀਤੀ ਕਿ ਜ਼ੇਕਰ ਕੋਈ ਪਾਣੀ ਵਿਚ ਘਿਰਿਆ ਹੋਵੇ ਤਾਂ ਆਪਣੇ-ਆਪ ਪਾਣੀ ਤੋਂ ਬਾਹਰ ਆਉਣ ਦੀ ਬਜਾਏ ਜਿ਼ਲ੍ਹਾਂ ਕੰਟਰੋਲ ਰੂਮ ‘ਤੇ 01638-262153 ‘ਤੇ ਸੰਪਰਕ ਕੀਤਾ ਜਾਵੇ ਤਾਂ ਜ਼ੋ ਕਿਸਤੀ ਨਾਲ ਅਜਿਹੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਸਕੇ। ਅਕਾਸ਼ ਬਾਂਸਲ ਨੇ ਕਿਹਾ ਕਿ ਜਲਾਲਾਬਾਦ ਸਬ ਡਵੀਜਨ ਵਿਚ 6 ਰਾਹਤ ਕੈਂਪ ਬਣਾਏ ਹੋਏ ਹਨ ਜਿੱਥੇ ਲੋਕ ਆ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿੰਡ ਬੱਘੇਕੇ, ਸੁਖੇਰਾ ਬੋਦਲਾ, ਘੁਬਾਇਆ, ਮਿੱਡਾ, ਪ੍ਰਭਾਤ ਸਿੰਘ ਵਾਲਾ ਤੇ ਜਲਾਲਾਬਾਦ ਸਕੂਲ ਵਿਚ ਰਾਹਤ ਕੈਂਪ ਬਣਾਏ ਗਏ ਹਨ।

ਇਹ ਵੀ ਪੜ੍ਹੋ : ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਕਾਬੂ