ਪਿਛਲੇ ਕੁਝ ਸਮੇਂ ਦੌਰਾਨ ਮਹਿਲਾ ਅਧਿਕਾਰੀਆਂ ਦੀ ਮੰਤਰੀਆਂ ਵਲੋਂ ਕੀਤੀ ਗਈ ਸੀ ਬੇਇੱਜ਼ਤੀ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀਆਂ ਦੀ ਬਦਜ਼ਬਾਨੀ ਤੋਂ ਤੰਗ ਆ ਕੇ ਪੰਜਾਬ ਮਹਿਲਾ ਕਮਿਸ਼ਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਹੀ ਪੱਤਰ ਲਿਖ ਦਿੱਤਾ ਹੈ ਕਿ ਉਹ ਆਪਣੇ ਕੈਬਨਿਟ ਮੰਤਰੀਆਂ ਨੂੰ ਹੱਦ ਵਿੱਚ ਰੱਖਣ ਪਿਛਲੇ ਸਮੇਂ ਦੌਰਾਨ ਕਈ ਇਹੋ ਜਿਹੇ ਮਾਮਲੇ ਸਾਹਮਣੇ ਆਏ ਹਨ, ਜਿਸ ‘ਚ ਕੈਬਨਿਟ ਮੰਤਰੀਆਂ ਵਲੋਂ ਸਰੇਆਮ ਆਮ ਜਨਤਾ ਦੇ ਸਾਹਮਣੇ ਹੀ ਮਹਿਲਾ ਅਧਿਕਾਰੀਆਂ ਦੀ ਬੇਇੱਜ਼ਤੀ ਕਥਿਤ ਤੌਰ ਤੇ ਹੈ ਤਾਜ਼ਾ ਮਾਮਲੇ ਵਿੱਚ ਲੁਧਿਆਣਾ ਦੇ ਇੱਕ ਸਕੂਲ ਦੇ ਪ੍ਰੋਗਰਾਮ ਦੌਰਾਨ ਡੀ.ਈ.ਓ. ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ ਨੇ ਸਮਾਗਮ ਵਿੱਚੋਂ ਹੀ ਚਲੇ ਜਾਣ ਲਈ ਕਹਿ ਦਿੱਤਾ ਸੀ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ 6 ਫਰਵਰੀ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ ਉਹ ਪੰਜਾਬ ਵਿੱਚ ਮਹਿਲਾਵਾਂ ਦੇ ਮਾਣ ਸਨਮਾਨ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਤੇ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਧਿਕਾਰੀਆਂ ਸਣੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਮਹਿਲਾਵਾਂ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਜਾ ਰਹੀਂ ਹੈ। ਇਸ ਲਈ ਉਹ ਖ਼ੁਦ ਇਸ ਮਾਮਲੇ ਵਿੱਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਪੁਰਸ਼ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਤਾਂ ਕਿ ਉਹ ਮਹਿਲਾਵਾਂ ਦੀ ਸੁਰਖਿਆ ਕਰਨ ਦੇ ਨਾਲ ਹੀ ਉਨਾਂ ਨੂੰ ਬਣਦਾ ਮਾਣ ਸਨਮਾਨ ਦੇਣ।
ਉਨਾਂ ਕਿਹਾ ਕਿ ਉਹ ਉਮੀਦ ਕਰ ਸਕਦੇ ਹਨ ਕਿ ਜਲਦ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਸਬੰਧੀ ਕਾਰਵਾਈ ਕਰਦੇ ਹੋਏ ਜਲਦ ਹੀ ਪੱਤਰ ਜਾਰੀ ਕਰਨਗੇ, ਜਿਸ ਤੋਂ ਬਾਅਦ ਸਥਿਤੀ ‘ਚ ਸੁਧਾਰ ਆਉਣ ਦੀ ਉਮੀਦ ਲਗਾਈ ਜਾ ਸਕਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।