ਕੈਂਸਰ ਕਾਰਨ ਔਰਤ ਦੀ ਮੌਤ

ਕੈਂਸਰ ਕਾਰਨ ਔਰਤ ਦੀ ਮੌਤ

ਸੰਗਤ ਮੰਡੀ, (ਮਨਜੀਤ ਨਰੂਆਣਾ) ਬਠਿੰਡਾ-ਡੱਬਵਾਲੀ ਰਾਸਟਰੀ ਮਾਰਗ ‘ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਇੱਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ (30) ਪਤਨੀ ਮੱਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜ੍ਹਤ ਸੀ। ਮੱਲ ਸਿੰਘ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸਣ ਮਜ਼ਦੂਰੀ ਕਰਕੇ ਕਰਦਾ ਸੀ, ਉਪਰੋਂ ਪਤਨੀ ਦੀ ਬਿਮਾਰੀ ‘ਤੇ ਖਰਚ ਅਲੱਗ ਸੀ। ਮ੍ਰਿਤਕ ਆਪਣੇ ਪਿਛੇ ਪਤੀ ਤੋਂ ਇਲਾਵਾ ਇਕ ਪੰਜ ਸਾਲਾਂ ਦੀ ਲੜਕੀ ਛੱਡ ਗਈ ਹੈ। ਪਿੰਡ ਵਾਸੀਆਂ ਵੱਲੋਂ ਗਰੀਬ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਘਰ ਦਾ ਅੱਗੇ ਗੁਜਾਰਾ ਹੋ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here