ਪੰਜਾਬ ’ਚ ਮਹਿਲਾਵਾਂ ਨੂੰ ਛੇਤੀ ਮਿਲਣਗੇ 1000 ਰੁਪਏ : ਡਾ. ਬਲਜੀਤ ਕੌਰ

Dr. Baljit Kaur

ਪੰਜਾਬ ’ਚ ਮਹਿਲਾਵਾਂ ਨੂੰ ਛੇਤੀ ਮਿਲਣਗੇ 1000 ਰੁਪਏ : ਡਾ. ਬਲਜੀਤ ਕੌਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਮਹਿਲਾਵਾਂ ਨੂੰ ਛੇਤੀ ਹੀ ਖੁਸ਼ਖਬਰੀ ਮਿਲਣ ਵਾਲੀ ਹੈ। ਛੇਤੀ ਹੀ ਆਮ ਆਦਮੀ ਪਾਰਟੀ ਸਰਕਾਰ ਮਹਿਲਾਵਾਂ ਨੂੰ 1000 ਰੁਪਏ ਦੇਣ ਜਾ ਰਹੀ ਹੈ। ਇਹ ਬਿਆਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤਾ ਹੈ। ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 1-2 ਮਹੀਨਿਆਂ ‘ਚ ਵਾਅਦਾ ਪੂਰਾ ਕਰਾਂਗੇ। ਮਹਿਲਾਵਾਂ ਨੂੰ ਛੇਤੀ ਹੀ 1 ਹਜ਼ਾਰ ਰੁਪਏ ਮਹੀਨਾ ਦੇਵਾਂਗੇ।

ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨਾ ਇੱਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ।ਜਿਸ ਨੂੰ ਆਮ ਆਦਮੀ ਪਾਰਟੀ ਛੇਤੀ ਪੂਰਾ ਕਰੇਗੀ। ਆਮ ਆਦਮੀ ਪਾਰਟੀ ਲਗਾਤਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਬਿਜਲੀ ਬਿੱਲ ਮੁਆਫ ਕਰਨ ਤੇ ਨੌਕਰੀਆਂ ਸਬੰਧੀ ਐਲਾਨ ਕਰ ਚੁੱਕੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here