ਪੰਜਾਬ ਦੀਆਂ ਔਰਤਾਂ ਆਪ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ : ਸੰਸਦ ਮੈਂਬਰ ਪ੍ਰਨੀਤ ਕੌਰ
(ਖੁਸ਼ਵੀਰ ਤੂਰ) ਪਟਿਆਲਾ। ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਛੇ ਮਹੀਨੇ ਬੀਤੇ ਜਾਣ ਦੇ ਬਾਵਜ਼ੂਦ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਉਨ੍ਹਾਂ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੈਮੋਰੰਡਮ ਵੀ ਸੌਂਪਿਆ।
ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਪਰ ਹੁਣ 6 ਮਹੀਨੇ ਹੋ ਗਏ ਹਨ ਸਰਕਾਰ ਵੱਲੋਂ ਆਪਣੇ ਇਸ ਵੱਡੇ ਚੋਣ ਵਾਅਦੇ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ ਤੇ ਵਾਅਦੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅਕਤੂਬਰ ਤੱਕ ਇਸ ਗਾਰੰਟੀ ਨੂੰ ਪੂਰਾ ਨਾ ਕੀਤਾ ਤਾਂ ਪੰਜਾਬ ਭਰ ਵਿੱਚ ਮਾਨ ਸਰਕਾਰ ਖਿਲਾਫ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਾਂਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ