Mohali ‘ਚ ਮਹਿਲਾ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

Shootout, Jamia

Mohali ‘ਚ ਮਹਿਲਾ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

-ਸਕੂਲ ਦੇ ਬਾਹਰ ਹੀ ਮਾਰੀ ਗੋਲੀ

ਮੋਹਾਲੀ, ਕੁਲਵੰਤ। ਮੋਹਾਲੀ ਵਿਖੇ ਇੱਕ ਪ੍ਰਾਈਵੇਟ ਸਕੂਲ ਦੀ ਮਹਿਲਾ ਅਧਿਆਪਕ ਦੀ ਸਕੂਲ ਦੇ ਬਾਹਰ ਹੀ ਗੋਲੀ ਮਾਰਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਸਨੀ ਇਨਕਲੇਵ ਵਿੱਚ ਇੱਕ ਪ੍ਰਾਈਵੇਟ ਨੋਲਜ ਸਕੂਲ ਵਿੱਚ ਸਰਬਜੀਤ ਕੌਰ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਜਦ ਉਹ ਅੱਜ ਸਵੇਰੇ ਸਕੂਲ ਆਈ ਤਾਂ ਸਕੂਲ ਦੇ ਬਾਹਰ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸ ‘ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਮਹਿਲਾ ਅਧਿਆਪਕ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਸਕੂਲ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ। Mohali

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।