Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਕਾਰੀ ਬੱਸਾਂ ’ਚ ਯਾਤਰਾ ਕਰਨ ਵਾਲੇ ਲੋਕਾਂ, ਖਾਸ ਕਰਕੇ ਔਰਤਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਦਰਅਸਲ, 19 ਫਰਵਰੀ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਕਿਉਂਕਿ ਪੰਜਾਬ ਰੋਡਵੇਜ਼, ਪਨਬਸ ਤੇ ਪੀਪੀਆਰਟੀਸੀ ਕੰਟਰੈਕਟ ਲੇਬਰ ਯੂਨੀਅਨ ਪੰਜਾਬ ਨੇ 19 ਤਰੀਕ ਨੂੰ ਸੂਬੇ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਲਈ ਜੇਕਰ ਤੁਸੀਂ ਇਸ ਦਿਨ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ।
ਇਹ ਖਬਰ ਵੀ ਪੜ੍ਹੋ : Toll Tax News: ਇਹ ਖਬਰ ਤੁਹਾਡੇ ਕੰਮ ਦੀ, ਨੈਸ਼ਨਲ ਹਾਈਵੇਅ ’ਤੇ ਟੋਲ ਭੁਗਤਾਨ ਸਬੰਧੀ ਸਰਕਾਰ ਦਾ ਨਵਾਂ ਕਦਮ
ਤਾਂ ਤੁਹਾਨੂੰ ਕੁਝ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ’ਚ ਮਹਿਲਾਵਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ, ਪਰ 8-10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮੁਫ਼ਤ ਯਾਤਰਾ ਸਹੂਲਤ ਦੇ ਪੈਸੇ ਜਾਰੀ ਨਹੀਂ ਕੀਤੇ ਗਏ ਹਨ। ਡਿਪੂ ਪ੍ਰਧਾਨ ਗੁਰਸੇਵਕ ਸਿੰਘ, ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਪਰ ਪੀਆਰਟੀਸੀ ਮੈਨੇਜਮੈਂਟ ਜਾਣਬੁੱਝ ਕੇ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ, ਜਿਸ ਕਾਰਨ ਯੂਨੀਅਨ ਵੱਲੋਂ ਉਪਰੋਕਤ ਫੈਸਲਾ ਲਿਆ ਗਿਆ ਹੈ। Punjab News