ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪਾਸ

Womens Reservation Bill

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। (Women’s Reservation Bill) ਇਸ ਬਿੱਲ ਲਈ ਵੋਟਿੰਗ ਕੀਤੀ ਗਈ। ਪਰਚੀ ਰਾਹੀਂ ਹੋਈ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ ਸਿਰਫ 2 ਵੋਟਾਂ ਹੀ ਪਈਆਂ। ਹੁਣ ਵੀਰਵਾਰ ਨੂੰ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਪਾਸ ਹੋਣ ਤੋਂ ਬਾਅਦ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

ਸੋਨੀਆ ਨੇ ਕਿਹਾ- ਰਾਜੀਵ ਨੇ ਬਿੱਲ ਲਿਆਂਦਾ ਸੀ

ਇਸ ਤੋਂ ਪਹਿਲਾਂ ਸੋਨੀਆ ਨੇ ਕਿਹਾ, ‘ਪਹਿਲੀ ਵਾਰ ਸਥਾਨਕ ਸੰਸਥਾਵਾਂ ’ਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਾਲਾ ਕਾਨੂੰਨ ਮੇਰੇ ਪਤੀ ਰਾਜੀਵ ਗਾਂਧੀ ਨੇ ਲਿਆਂਦਾ ਸੀ, ਜੋ ਰਾਜ ਸਭਾ ’ਚ 7 ਵੋਟਾਂ ਨਾਲ ਅਸਫ਼ਲ ਰਿਹਾ। ਬਾਅਦ ਵਿੱਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਨੇ ਇਸ ਨੂੰ ਪਾਸ ਕਰਵਾ ਦਿੱਤਾ। ਉਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਸਥਾਨਕ ਸੰਸਥਾਵਾਂ ਰਾਹੀਂ ਸਾਡੇ ਕੋਲ 15 ਲੱਖ ਚੁਣੀਆਂ ਗਈਆਂ ਮਹਿਲਾ ਨੇਤਾ ਹਨ। ਰਾਜੀਵ ਦਾ ਸੁਪਨਾ ਅੱਧਾ ਹੀ ਪੂਰਾ ਹੋਇਆ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਇਹ ਸੁਪਨਾ ਪੂਰਾ ਹੋ ਜਾਵੇਗਾ। ਕਾਂਗਰਸ ਮੰਗ ਕਰਦੀ ਹੈ ਕਿ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। (Reservation Bill)

ਸਰਕਾਰ ਨੂੰ ਹੱਦਬੰਦੀ ਤੱਕ ਇਸ ਨੂੰ ਬੰਦ ਨਹੀਂ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾ ਕੇ ਇਸ ਬਿੱਲ ਵਿੱਚ ਐੱਸਸੀ, ਐੱਸਟੀ ਅਤੇ ਓਬੀਸੀ ਔਰਤਾਂ ਲਈ ਰਾਖਵਾਂਕਰਨ ਕੀਤਾ ਜਾਵੇ। ਇਸ ਤੋਂ ਬਾਅਦ ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਿਰਫ ਪੀਐਮ ਮੋਦੀ ਦਾ ਬਿੱਲ ਹੈ, ਜਿਸ ਦਾ ਟੀਚਾ ਉਨ੍ਹਾਂ ਦੇ ਨਾਂਅ ਹੋਣਾ ਚਾਹੀਦਾ ਹੈ। ਭਾਜਪਾ ਵੱਲੋਂ ਨਿਰਮਲਾ ਸੀਤਾਰਮਨ, ਸਮਿ੍ਰਤੀ ਇਰਾਨੀ, ਦੀਆ ਕੁਮਾਰੀ ਆਪਣੇ ਵਿਚਾਰ ਪੇਸ ਕਰਨਗੀਆਂ। ਇਹ ਬਹਿਸ ਸਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਸ਼ਣ ਦੇ ਸਕਦੇ ਹਨ।