Humanity : ਦੇਹਾਂਤ ਉਪਰੰਤ ਵੀ ਮਨੁੱਖਤਾ ਦੇ ਕੰਮ ਆਉਂਦੇ ਨੇ ਡੇਰਾ ਸੱਚਾ ਸੌਦਾ ਦੇ ਮੁਰੀਦ

Humanity
ਤਲਵੰਡੀ ਸਾਬੋ : ਸਰੀਰਦਾਨੀ ਮਾਤਾ ਹਮੀਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕਰਦੀ ਸਾਧ-ਸੰਗਤ

ਹਮੀਰ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ | Humanity

ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਸੰਗਤ ਖੁਰਦ ਦੇ ਹਮੀਰ ਕੌਰ ਇੰਸਾਂ (92) ਪਤਨੀ ਸੱਚਖੰਡ ਵਾਸੀ ਕਰਤਾਰ ਸਿੰਘ ਨੇ ਬਲਾਕ ਦੇ 62ਵੇਂ ਤੇ ਪਿੰਡ ਦੇ 9ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ। (Humanity)

ਪਿੰਡ ’ਚੋਂ 9ਵਾਂ ਤੇ ਬਲਾਕ ’ਚੋਂ 62ਵਾਂ ਸਰੀਰਦਾਨ ਹੋਇਆ

ਵੇਰਵਿਆਂ ਮੁਤਾਬਿਕ ਹਮੀਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਹਨਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰਾਂ ਖੇਤਾ ਸਿੰਘ ਇੰਸਾਂ ਸੇਵਾ ਸੰਮਤੀ, ਨੇਤਾ ਸਿੰਘ ਇੰਸਾਂ, ਚੇਤਾ ਸਿੰਘ ਇੰਸਾਂ, ਪੋਤਰੇ ਗੋਪਾਲ ਸਿੰਘ ਇੰਸਾਂ, ਜਸਪਾਲ ਸਿੰਘ ਇੰਸਾਂ, ਕੁਲਵਿੰਦਰ ਸਿੰਘ ਇੰਸਾਂ, ਬਲਜਿੰਦਰ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ ਤੇ ਹਰਪ੍ਰੀਤ ਸਿੰਘ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਉਹਨਾਂ ਦਾ ਮ੍ਰਿਤਕ ਸਰੀਰ ਅਲਫ ਲੈਲਾ ਮੈਡੀਕਲ ਰਿਸਰਚ ਸੈਂਟਰ ਫਰੀਦਾਬਾਦ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।

ਇਸ ਸਬੰਧੀ ਤਰਸੇਮ ਸਿੰਘ ਇੰਸਾਂ 85 ਮੈਂਬਰ, ਬਲਾਕ ਪ੍ਰੇਮੀ ਸੇਵਕ ਗੁਰਾਂਜੀਤ ਸਿੰਘ ਇੰਸਾਂ ਤੇ ਸੇਵਾਦਾਰ ਕੁਲਵਿੰਦਰ ਨਥੇਹਾ ਨੇ ਦੱਸਿਆ ਕਿ ਪਿੰਡ ਸੰਗਤ ਖੁਰਦ ਦੀ ਮਾਤਾ ਹਮੀਰ ਕੌਰ ਇੰਸਾਂ ਨੇ ਜਿੱਥੇ ਜਿਉਂਦੇ ਜੀਅ ਲੰਗਰ ਸੰਮਤੀ ਵਿੱਚ ਦਹਾਕਿਆਂ ਬੱਧੀ ਸੇਵਾ ਕੀਤੀ ਉੱਥੇ ਹੀ ਉਹਨਾਂ ਦਰਬਾਰ ਵੱਲੋਂ ਚਲਾਏ ਸਮਾਜਿਕ ਭਲਾਈ ਕਾਰਜਾਂ ਦੀ ਲੜੀ ’ਚੋਂ ਸਰੀਰਦਾਨ ਤੇ ਅੱਖਾਂ ਦਾਨ ਕਰਨ ਦੇ ਫਾਰਮ ਭਰੇ ਹੋਏ ਸਨ। ਸੰਖੇਪ ਬਿਮਾਰੀ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਧੀਆਂ ਤੇ ਨੂੰਹਾਂ ਨੇ ਦਿੱਤਾ ਅਰਥੀ ਨੂੰ ਮੋਢਾ | Humanity

ਉਹਨਾਂ ਦੀ ਅਰਥੀ ਨੂੰ ਮੋਢਾ ਦੇਣ ਦੀ ਰਸਮ ਉਨ੍ਹਾਂ ਦੀ ਨੂੰਹ ਸਰਬਜੀਤ ਕੌਰ ਇੰਸਾਂ, ਸਵਰਨਜੀਤ ਕੌਰ ਇੰਸਾਂ, ਪਰਮਜੀਤ ਕੌਰ ਇੰਸਾਂ, ਪੋਤ ਨੂੰਹਾਂ ਦਲਜੀਤ ਕੌਰ ਇੰਸਾਂ, ਧੀਆਂ ਨਸੀਬ ਕੌਰ, ਜਸਵੀਰ ਕੌਰ, ਸ਼ਿੰਦਰਪਾਲ ਕੌਰ ਤੇ ਪੋਤੀਆਂ ਕੁਲਵਿੰਦਰ ਕੌਰ ਇੰਸਾਂ, ਜਸਵਿੰਦਰ ਕੌਰ ਇੰਸਾਂ ਤੇ ਰਾਜਵਿੰਦਰ ਕੌਰ ਇੰਸਾਂ ਨੇ ਅਦਾ ਕੀਤੀ। ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ ਤੇ ਵੱਡੀ ਗਿਣਤੀ ਸਾਧ-ਸੰਗਤ ਨੇੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਹਮੀਰ ਕੌਰ ਇੰਸਾਂ ਅਮਰ ਰਹੇ ਤੇ ਸਰੀਰਦਾਨ ਮਹਾਂਦਾਨ ਦੇ ਅਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

ਇਸ ਮੌਕੇ ਨੰਬਰਦਾਰ ਬਲਕਰਨ ਸਿੰਘ ਤੇ ਨਗਰ ਪੰਚਾਇਤ ਸਮੇਤ ਪਿੰਡ ਵਾਸੀਆਂ ਨੇ ਡੇਰਾ ਸੱਚਾ ਸੌਦਾ ਦੇ ਉਕਤ ਸਮਾਜ ਭਲਾਈ ਕਾਰਜ ਦੀ ਰੱਜ ਕੇ ਸ਼ਲਾਘਾ ਕੀਤੀ। ਇਸ ਮੌਕੇ ਬਲਾਕ ਤਲਵੰਡੀ ਸਾਬੋ ਦੇ ਜਿੰਮੇਵਾਰ ਸੇਵਾਦਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ, ਰਿਸ਼ਤੇਦਾਰ, ਗ੍ਰਾਮ ਪੰਚਾਇਤ, ਪਤਵੰਤੇ ਸੱਜਣ ਤੇ ਵੱਡੀ ਤਦਾਦ ’ਚ ਪਿੰਡ ਵਾਸੀ ਸ਼ਾਮਲ ਸਨ।