ਹਲਕੇ ਦੇ ਸਮੁੱਚੇ ਵਿਕਾਸ ਲਈ ਕਾਰਜਾਂ ਨੂੰ ਆਰੰਭ ਕੀਤਾ ਜਾਵੇਗਾ : ਧੀਮਾਨ

Jaswinder Dhiman Sachkahoon

ਹਲਕੇ ਦੇ ਸਮੁੱਚੇ ਵਿਕਾਸ ਲਈ ਕਾਰਜਾਂ ਨੂੰ ਆਰੰਭ ਕੀਤਾ ਜਾਵੇਗਾ : ਧੀਮਾਨ Jaswinder Dhiman

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਚੋਣ ਪ੍ਰਚਾਰ ਦੌਰਾਨ ਜਸਵਿੰਦਰ ਧੀਮਾਨ (Jaswinder Dhiman) ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਧੀਮਾਨ ਵੱਲੋਂ ਪਿਛਲੇ ਵੀਹ ਸਾਲਾਂ ਦੌਰਾਨ ਸਾਫ਼ ਸੁਥਰੀ ਹੱਕ-ਸੱਚ ਦੀ ਰਾਜਨੀਤੀ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਕੰਮ ਕੀਤੇ ਗਏ ਹਨ। ਅੱਜ ਚੋਣ ਪ੍ਰਚਾਰ ਕਰਦੇ ਹੋਏ ਜਸਵਿੰਦਰ ਧੀਮਾਨ ਨੇ ਕਿਹਾ ਹੈ ਕਿ ਸਰਕਾਰ ਆਉਣ ’ਤੇ ਹਲਕੇ ਦੇ ਸਮੁੱਚੇ ਵਿਕਾਸ ਲਈ ਵੱਡੇ ਕਾਰਜਾਂ ਨੂੰ ਆਰੰਭ ਕੀਤਾ ਜਾਵੇਗਾ ਅੱਜ ਹਲਕਾ ਸੁਨਾਮ ਦੇ ਵੱਖੋ-ਵੱਖ ਪਿੰਡਾਂ ਅੰਦਰ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡ ਮਾਡਲ ਟਾਊਨ ਸ਼ੇਰੋਂ ਵਿਖੇ ਸੰਬੋਧਨ ਕਰਦਿਆਂ ਧੀਮਾਨ ਨੇ ਆਖਿਆ ਕਿ ਸੱਤਾਧਾਰੀ ਕਾਂਗਰਸ ਸਰਕਾਰ ਨੇ ਹਮੇਸ਼ਾ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਕਾਰਜ ਕੀਤੇ ਹਨ।

ਜਿਨ੍ਹਾਂ ਵਿਚ ਮਾਣਯੋਗ ਮੁੱਖ ਮੰਤਰੀ ਵੱਲੋਂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕਰਨ ਸਮੇਤ ਹੋਰ ਬਹੁਤ ਸਾਰੀਆਂ ਸਹੂਲਤਾਂ ਸੂਬੇ ਦੇ ਲੋਕਾਂ ਨੂੰ ਦੇ ਕੇ ਸਭ ਤੋਂ ਵੱਧ ਕੰਮ ਕਰਨ ਵਾਲੇ ਮੁੱਖ ਮੰਤਰੀ ਵਜੋਂ ਨਾਮ ਕਮਾਇਆ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਦਾ ਏਜੰਡਾ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਹੋਵੇਗਾ ਜਿਸ ਵਿੱਚ ਰੁਜ਼ਗਾਰ ਦੇ ਵੱਡੇ ਸਾਧਨ ਪੈਦਾ ਕਰਕੇ ਬੇਰੁਜ਼ਗਾਰ ਨੌਜਵਾਨ ਬੱਚਿਆਂ ਦੇ ਭਵਿੱਖ ਨੂੰ ਸਵਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਮਿਲ ਰਹੇ ਭਰਪੂਰ ਸਮੱਰਥਨ ਸਦਕਾ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here