World Brain Day: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਵਿਸ਼ਵ ਦਿਮਾਗ ਦਿਵਸ’ ਦੇ ਮੌਕੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਮਾਹਿਰਾਂ ਵੱਲੋਂ ਦਿਮਾਗ ਦੀ ਤੰਦਰੁਸਤੀ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ‘ਵਿਸ਼ਵ ਦਿਮਾਗ ਦਿਵਸ’ ਸੰਸਾਰ ਵਿੱਚ ਸਾਲ 2014 ਤੋਂ ਲਗਾਤਾਰ ਹਰ ਸਾਲ 22 ਜੁਲਾਈ ਨੂੰ ਮਨਾਇਆ ਜਾਂਦਾ ਹੈ, ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਦਿਮਾਗ ਦੀ ਤੰਦਰੁਸਤੀ ਸਬੰਧੀ ਜਾਗਰੂਕ ਕਰਨਾ ਹੈ।
ਉਨ੍ਹਾਂ ਇਸ ਸਾਲ ਦੀ ਥੀਮ ਸਬੰਧੀ ਦੱਸਿਆ ਕਿ ਸਾਰੇ ਉਮਰ ਵਰਗ ਦੇ ਲੋਕਾਂ ਲਈ ਦਿਮਾਗ ਦੀ ਤੰਦਰੁਸਤੀ ਅਤੀ ਜ਼ਰੂਰੀ ਹੁੰਦੀ ਹੈ ਇਸ ਲਈ ਸਾਨੂੰ ਆਪਣੇ ਸਰੀਰ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ ਕਿਉਂਕਿ ਸਰੀਰਕ ਬਿਮਾਰੀਆਂ ਤੋਂ ਦਿਮਾਗ ਵੀ ਪ੍ਰਭਾਵਿਤ ਹੁੰਦਾ ਹੈ ਅਜਿਹੀ ਸਥਿਤੀ ਵਿੱਚ ਦਿਮਾਗੀ ਪ੍ਰਦਰਸ਼ਨ ਤੇ ਉਤਪਾਦਕਤਾ ’ਤੇ ਅਸਰ ਪੈਂਦਾ ਹੈ। ਉਹਨਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਅਤੇ ਚੰਗਾ ਭੋਜਨ ਦਿਮਾਗ ਦੀ ਤੰਦਰੁਸਤੀ ਲਈ ਅਤੀ ਜ਼ਰੂਰੀ ਹੁੰਦੇ ਹਨ ।
ਇਹ ਵੀ ਪੜ੍ਹੋ: Russia Plane Crash News: ਅਮੂਰ ’ਚ ਰੂਸੀ ਜਹਾਜ਼ ਹਾਦਸਾਗ੍ਰਸਤ, 49 ਲੋਕਾਂ ਦੀ ਮੌਤ
ਉਨ੍ਹਾਂ ਇਹ ਵੀ ਦੱਸਿਆ ਕਿ ਯੋਗਾ, ਕਸਰਤ, ਹਰ ਰੋਜ ਦੀ ਸੈਰ, ਮੈਡੀਟੇਸ਼ਨ ਦਿਮਾਗੀ ਤੰਦਰੁਸਤੀ ਲਈ ਵਧੇਰੇ ਲਾਭਦਾਇਕ ਹੁੰਦੇ ਹਨ। ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਨੇ ਦੱਸਿਆ ਕਿ ਦਿਮਾਗ ਦੀ ਤੰਦਰੁਸਤੀ ਲਈ ਸਾਨੂੰ ਚੰਗਾ ਭੋਜਨ, ਚੰਗੀ ਸੋਚ, ਚੰਗੀ ਸਿਹਤ ਰੱਖਣ ਦੇ ਨਾਲ ਨਾਲ ਨਸ਼ਿਆਂ ਅਤੇ ਫਾਸਟ ਫੂਡ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ । ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੰਪਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਮਾਨਵ ਸ਼ਾਹ, ਧਰਮ ਸਿੰਘ, ਮਨਬੀਰ ਸਿੰਘ ਅਤੇ ਆਮ ਲੋਕ ਹਾਜ਼ਰ ਸਨ। World Brain Day