ਵਿਜੀਲੈਂਸ ਬਿਉਰੋ ਦੇ ਅਧਿਕਾਰੀਆਂ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਲਾਏ ਬੂਟੇ

World Environment Day

ਚੰਗੀ ਸਿਹਤ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਜਰੂਰਤ | World Environment Day

World Environment Day: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਉਰੋ ਰੇਂਜ ਲੁਧਿਆਣਾ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਪੀਏਯੂ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਅਧਿਕਾਰੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਕਿਸੇ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। (World Environment Day)

ਇਸ ਮੌਕੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਚੰਗੀ ਸਿਹਤ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਬੇਹੱਦ ਜਰੂਰੀ ਹੈ। ਸ਼ੁੱਧ ਵਾਤਾਵਰਣ ਤਾਂ ਹੀ ਮਿਲ ਸਕਦਾ ਹੈ ਜੇਕਰ ਧਰਤੀ ’ਤੇ ਦਰੱਖ਼ਤ ਹੋਣਗੇ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਸਵਾਰਥਾਂ ਦੀ ਪੂਰਤੀ ਲਈ ਲਗਾਤਰ ਦਰੱਖਤਾਂ ਦੀ ਕਟਾਈ ਕਰ ਰਿਹਾ ਹੈ। ਜਿਸ ਦਾ ਖਮਿਆਜ਼ਾ ਇਹ ਬਿਮਾਰੀਆਂ ਦੇ ਰੂਪ ਵਿੱਚ ਲਗਾਤਾਰ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਿਵਸ ਮਨਾਉਣ ਮੌਕੇ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ ਸਗੋਂ ਲਗਾਏ ਗਏ ਬੂਟਿਆਂ ਦੀ ਸੰਭਾਲ ਉਸਤੋਂ ਵੀ ਕਿਤੇ ਜ਼ਿਆਦਾ ਜਰੂਰੀ ਹੈ।

Also Read : ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ-ਹਰਿਆਣਾ ਹਾਈਕੋਟ ਦੀ ਜੱਜਮੈਂਟ ਦੀ ਕਾਪੀ ਹਿੰਦੀ ‘ਚ ਇਸ ਤਰ੍ਹਾਂ ਕਰੋ ਹਾਸਲ

ਉਨ੍ਹਾਂ ਦੱਸਿਆ ਕਿ ਵਾਤਾਵਰਣ ਦਿਵਸ ਮੌਕੇ ਸਮੁੱਚੇ ਸਟਾਫ਼ ਨੂੰ ਵੀ ਬੂਟੇ ਵੰਡੇ ਗਏ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਜਿੱਥੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਉੱਥੇ ਹੀ ਉਨ੍ਹਾਂ ਦੀ ਸੰਭਾਲ ਵੀ ਆਪਣੇ ਬੱਚਿਆਂ ਵਾਂਗ ਕੀਤੀ ਜਾਵੇ। ਇਸ ਮੌਕੇ ਗੁਰਪ੍ਰੀਤ ਗਰੇਵਾਲ ਡਿਪਟੀ ਡੀ.ਏ. (ਲੀਗਲ), ਵਿਨੋਦ ਕੁਮਾਰ ਡੀਐਸਪੀ ਤੇ ਇੰਸਪੈਕਟਰ ਕੁਲਵੰਤ ਸਿੰਘ ਤੋਂ ਇਲਾਵਾ ਸਮੁੱਚਾ ਸਟਾਫ਼ ਮੌਜੂਦ ਸੀ।