ਵਿਸ਼ਵ ਕਬੱਡੀ ਕੱਪ। ਭਾਰਤ ਨੇ ਇੰਗਲੈਂਡ ਨੂੰ 18 ਅੰਕਾਂ ਨਾਲ ਹਰਾਇਆ

World Kabaddi Cup | 10 ਦਸੰਬਰ ਤੱਕ ਚੱਲੇਗਾ ਕਬੱਡੀ ਦਾ ਮਹਾਕੁੰਭ

ਅੰਮ੍ਰਿਤਸਰ। ਭਾਰਤ ਅਤੇ ਇੰਗਲੈਂਡ ਵਿਚਾਲੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ World Kabaddi Cup ਦਾ ਚੌਥਾ ਮੈਚ ਖੇਡਿਆ ਗਿਆ। ਜਿਸ ਵਿਚ ਮੇਜ਼ਬਾਨ ਭਾਰਤ ਨੇ ਇੰਗਲੈਂਡ ‘ਤੇ ਇਕਪਾਸੜ ਅੰਦਾਜ਼ ‘ਚ ਜਿੱਤ ਦਰਜ ਕੀਤੀ ਹੈ। ਭਾਰਤ ਨੇ ਇਸ ਮੁਕਾਬਲੇ ਵਿਚ ਇੰਗਲੈਂਂਡ ਨੂੰ 54-36 ਅੰਕਾਂ ਨਾਲ ਮਾਤ ਦਿੱਤੀ। ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। World Kabaddi Cup

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

  • ਭਾਰਤ ਨੇ ਇਸ ਮੁਕਾਬਲੇ ਵਿਚ ਇੰਗਲੈਂਂਡ ਨੂੰ 54-36 ਅੰਕਾਂ ਨਾਲ ਮਾਤ ਦਿੱਤੀ