Punjab
Team India Squad: ਵੱਡੀ ਖਬਰ, ਸ਼੍ਰੇਅਸ ਅਈਅਰ ਬਣੇ ਟੀ20 ਟੀਮ ਦੇ ਨਵੇਂ ਕਪਤਾਨ, ਸੂਰਿਆਵੰਸ਼ੀ ਨੂੰ ਵੀ ਮਿਲਿਆ ਮੌਕਾ
ਆਇਰਲੈਂਡ ਦੌਰੇ ਲਈ ਵੈਭਵ ਸੂਰਿਆਵੰਸ਼ੀ ਨੂੰ ਮਿਲਿਆ ਮੌਕਾ
Team India Squad: ਸਪੋਰਟਸ ਡੈਸਕ। ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੁੱਖ ਦਫ਼ਤਰ ਵਿਖੇ ਆਪਣੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ਨੇ ਆਇਰਲੈਂਡ ਵਿਰੁੱਧ ਦੋ ਟੀ-20 ਮੈਚਾਂ ਤੇ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਨਾਲ-ਨਾਲ ਸਤੰਬਰ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਟੀਮਾਂ ਦੀ ਚੋਣ ਕੀਤੀ। ਸ਼੍ਰੇਅਸ ਅਈਅਰ ਨੂੰ ਭਾਰਤੀ ਟੀ-20 ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ, ਜਦੋਂ ਕਿ 15 ਸਾਲਾਂ ਦੇ ਵੈਭਵ ਸੂਰਿਆਵੰਸ਼ੀ ਨੂੰ ਸੀਨੀਅਰ ਟੀਮ ’ਚ ਮੌਕਾ ਮਿਲ ਗਿਆ ਹੈ।
ਸੀਰੀਜ਼ ਦਾ ਪੂਰਾ ਸ਼ਡਿਊਲ | Team India Squad
ਭਾਰਤ 26 ਤੇ 28 ਜੂਨ ਨੂੰ ਆਇਰਲੈਂਡ ਵਿਰੁੱਧ ਦੋ ਟੀ-20 ਮੈਚ ਖੇਡੇਗਾ, ਜਦੋਂ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਇੰਗਲੈਂਡ ਵਿਰੁੱਧ ਸੀਮਤ ਓਵਰਾਂ ਦੀ ਲੜੀ ’ਚ ਪੰਜ ਟੀ-20 ਮੈਚ ਤੇ ਤਿੰਨ ਇੱਕ ਰੋਜ਼ਾ ਮੈਚ ਹੋਣਗੇ। ਭਾਰਤ ਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ 1 ਜੁਲਾਈ ਨੂੰ ਚੈਸਟਰ-ਲੀਗ ਸਟੇਡੀਅਮ ’ਚ ਖੇਡਿਆ ਜਾਵੇਗਾ। ਬਾਕੀ ਚਾਰ ਮੈਚ 4, 7, 9 ਤੇ 11 ਜੁਲਾਈ ਨੂੰ ਖੇਡੇ ਜਾਣਗੇ। ਇਸ ਤੋਂ ਬਾਅਦ, ਦੋਵੇਂ ਟੀਮਾਂ 14 ਜੁਲਾਈ ਤੋਂ ਬਰਮਿੰਘਮ ’ਚ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਖੇਡਣਗੀਆਂ, ਜਿਸ ਦਾ ਆਖਰੀ ਮੈਚ 19 ਜੁਲਾਈ ਨੂੰ ਲੰਡਨ ਦੇ ਲਾਰਡਜ਼ ’ਚ ਹੋਵੇਗਾ। ਇਸ ਦੌਰਾਨ, ਏਸ਼ੀਆਈ ਖੇਡਾਂ ਸਤੰਬਰ-ਅਕਤੂਬਰ ’ਚ ਜਾਪਾਨ ਵਿੱਚ ਹੋਣੀਆਂ ਹਨ, ਜਿੱਥੇ ਭਾਰਤ ਆਪਣੇ ਖਿਤਾਬ ਦਾ ਬਚਾਅ ਕਰੇਗਾ।
Read Also : Road Accident: ਤੇਜ਼ ਰਫ਼ਤਾਰ ਟਰੈਕਟਰ ਖੱਡ ’ਚ ਪਲਟਿਆ, ਡਰਾਈਵਰ ਦੀ ਮੌਤ
ਆਇਰਲੈਂਡ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ : ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵੈਭਵ ਸੂਰਯਵੰਸ਼ੀ, ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈੱਡੀ, ਅਕਸਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੂਣ ਚੱਕਰਵਰਤੀ, ਰਵਿ ਬਿਸ਼ਨੋਈ, ਮੁਹੰਮਦ ਸਿਰਾਜ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ।
ਇੰਗਲੈਂਡ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ : ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵੈਭਵ ਸੂਰਯਵੰਸ਼ੀ, ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵਿ ਬਿਸ਼ਨੋਈ, ਮੁਹੰਮਦ ਸਿਰਾਜ਼, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ ਤੇ ਪ੍ਰਿੰਸ ਯਾਦਵ।
ਏਸ਼ੀਆਈ ਖੇਡਾਂ ਲਈ ਭਾਰਤੀ ਟੀਮ : ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵੈਭਵ ਸੂਰਯਵੰਸ਼ੀ, ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵਿ ਬਿਸ਼ਨੋਈ, ਜਸਪ੍ਰੀਤ ਬੁਮਰਾਹ, ਹਰਸ਼ਿਤ ਰਾਣਾ ਤੇ ਅਰਸ਼ਦੀਪ ਸਿੰਘ।