London News: ਲੰਦਨ ’ਚ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
ਲੰਦਨ ’ਚ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
ਲੰਦਨ : ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐੱਮਐੱਸਜੀ ਮਹਾਂ ਪਰਉਪਕਾਰ (ਗੁਰਗੱਦੀ ਨਸ਼ੀਨੀ) ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਉਪਨੇ, ਬਾਰਕਿੰਗ, ਈਸਟ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਤੇ 102 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੀ ਅਗਵਾਈ ਵਿਚ ਚਲਾਏ ਗਏ ਇਸ ਸਫਾਈ ਅਭਿਆਨ ਵਿਚ 31 ਸੇਵਾਦਾਰਾਂ ਤੇ 7 ਬੱਚਿਆਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ Dere Sacha Sauda
ਇਹ ਵੀ ਪੜ੍ਹੋ : US Iran News: ਈਰਾਨ ਨੇ ਕਤਰ ਦੇ ਵਿਚੋਲਿਆਂ ਰਾਹੀਂ ਅਮਰੀਕਾ ਨਾਲ ਅਸਿੱਧੀ ਗੱਲਬਾਤ ਕੀਤੀ