ਵਾਤਾਵਰਨ ਦੀ ਸੰਭਾਲ ਤੇ ਸਫ਼ਾਈ ਨੂੰ ਦਿੱਤਾ ਹੁਲਾਰਾ

ਇਟਲੀ ਦੇ ਕੋਰੀ ਸ਼ਹਿਰ ਨੂੰ ਚਮਕਾਇਆ

Khushdeep Singh Picture
Published On

ਰੋਮ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਵਿਦੇਸ਼ੀ ਧਰਤੀ ’ਤੇ ਵੀ ਮਾਨਵਤਾ ਭਲਾਈ ਤੇ ਸੇਵਾ ਕਾਰਜਾਂ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਹੈ। ਬੀਤੇ ਦਿਨੀਂ ਇਟਲੀ ਦੀ ਰਾਜਧਾਨੀ ਰੋਮ ਅਧੀਨ ਆਉਂਦੇ ਲਾਤੀਨਾ ਜ਼ਿਲ੍ਹੇ ਦੇ ਕੋਰੀ ਸ਼ਹਿਰ ’ਚ ‘ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ’ ਵੱਲੋਂ ਵਾਤਾਵਰਨ ਦੀ ਸੰਭਾਲ ਤੇ ਸਫ਼ਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ਾਲ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਸੇਵਾਦਾਰਾਂ ਨੇ ਸੜਕਾਂ, ਪਾਰਕਾਂ ਤੇ ਜਨਤਕ ਥਾਵਾਂ ’ਤੇ ਖਿੱਲਰੇ ਕੂੜੇ-ਕਰਕਟ ਨੂੰ ਇਕੱਠਾ ਕਰਕੇ ਆਲੇ-ਦੁਆਲੇ ਦੇ ਸਮੁੱਚੇ ਇਲਾਕੇ ਦੀ ਸਫ਼ਾਈ ਕੀਤੀ ਅਤੇ ਉਸ ਨੂੰ ਪੂਰੀ ਤਰ੍ਹਾਂ ਚਮਕਾ ਦਿੱਤਾ। ਸੇਵਾਦਾਰਾਂ ਵੱਲੋਂ ਨਿਸਵਾਰਥ ਭਾਵਨਾ ਨਾਲ ਕੀਤੇ ਗਏ ਇਸ ਕਾਰਜ ਨੂੰ ਦੇਖ ਕੇ ਸਥਾਨਕ ਇਟਲੀ ਵਾਸੀਆਂ ਨੇ ਉਨ੍ਹਾਂ ਦੀ ਭਰਵੀਂ ਪ੍ਰਸੰਸਾ ਕੀਤੀ ਤੇ ਧੰਨਵਾਦ ਪ੍ਰਗਟਾਇਆ।

ਸਫ਼ਾਈ ਮੁਹਿੰਮ ਦੌਰਾਨ ਡੇਰਾ ਸੱਚਾ ਸੌਦਾ ਦੇ ਨਿਮਰ ਸੇਵਾਦਾਰ ਨਰਿੰਦਰ ਇੰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਾਧ-ਸੰਗਤ ਦੁਨੀਆ ਦੇ ਕੋਨੇ-ਕੋਨੇ ’ਚ 176 ਮਾਨਵਤਾ ਭਲਾਈ ਦੇ ਕਾਰਜ ਲਗਾਤਾਰ ਕਰ ਰਹੀ ਹੈ। ਕੁਦਰਤ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿੱਤ ਦੇ ਕਾਰਜ ਲਗਾਤਾਰ ਜਾਰੀ ਰੱਖਣਗੇ। ਇਸ ਸਫ਼ਾਈ ਮੁਹਿੰਮ ਰਾਹੀਂ ਰੋਮ ਸ਼ਹਿਰ ਦੇ ਸਥਾਨਕ ਵਸਨੀਕਾਂ ’ਚ ਵਾਤਾਵਰਨ ਦੀ ਸੁਰੱਖਿਆ ਤੇ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸਕਾਰਾਤਮਕ ਸੰਦੇਸ਼ ਪਹੁੰਚਿਆ ਹੈ।

ਇਹ ਵੀ ਪੜ੍ਹੋ : Sirsa News: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਨੇ ਲਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ 

Comments

Post Your Comment

About The Author

Related Posts