IND vs NZ: ਕੋਹਲੀ ਦਾ ਆਪਣੇ ਜਨਮਦਿਨ ਤੋਂ ਪਹਿਲਾਂ ‘ਐਡਵਾਂਸ ਧਮਾਕਾ’, ਆਕਲੈਂਡ ਵਨਡੇ ’ਚ ਭਾਰਤ ਦੀ ਇੱਕਪਾਸੜ ਜਿੱਤ

ਗੇਂਦਬਾਜ਼ਾਂ ਦਾ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ

Khushdeep Singh Picture
Published On

ਸਪੋਰਟਸ ਡੈਸਕ। ਭਾਰਤ ਨੇ ਪਹਿਲੇ ਵਨਡੇ ’ਚ ਨਿਊਜੀਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ’ਚ 1-0 ਦੀ ਬੜ੍ਹਤ ਬਣਾ ਲਈ ਹੈ। ਆਕਲੈਂਡ ਦੇ ਈਡਨ ਪਾਰਕ ’ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਰਸ਼ਦੀਪ ਸਿੰਘ ਦੀਆਂ 4 ਵਿਕਟਾਂ ਦੀ ਬਦੌਲਤ ਨਿਊਜੀਲੈਂਡ ਦੀ ਟੀਮ 40.2 ਓਵਰਾਂ ’ਚ 185 ਦੌੜਾਂ ’ਤੇ ਆਲਆਊਟ ਹੋ ਗਈ।

ਗੁਰਨੂਰ ਬਰਾੜ ਨੇ ਵੀ 3 ਵਿਕਟਾਂ ਹਾਸਲ ਕੀਤੀਆਂ। ਮੀਂਹ ਕਾਰਨ ਭਾਰਤ ਨੂੰ 32 ਓਵਰਾਂ ’ਚ 143 ਦੌੜਾਂ ਦਾ ਸੋਧਿਆ ਹੋਇਆ ਟੀਚਾ ਮਿਲਿਆ। ਟੀਮ ਨੇ 22.4 ਓਵਰਾਂ ’ਚ 5 ਵਿਕਟਾਂ ਗੁਆ ਕੇ ਇਹ ਟੀਚੇ ਨੂੰ ਹਾਸਲ ਕਰ ਲਿਆ। ਵਿਰਾਟ ਕੋਹਲੀ ਨੇ 51 ਗੇਂਦਾਂ ’ਤੇ 74 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ ’ਚ 13 ਚੌਕੇ ਤੇ 1 ਛੱਕਾ ਲਾਇਆ। ਕਪਤਾਨ ਸ਼ੁਭਮਨ ਗਿੱਲ ਨੈ 56 ਗੇਂਦਾਂ ’ਤੇ 37 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਭਾਰਤ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਅੱਜ ਖਾਤਾ ਖੋਲ੍ਹੇ ਬਿਨ੍ਹਾਂ ਆਊਟ ਹੋਏ ਸਨ।

ਇਹ ਵੀ ਪੜ੍ਹੋ : Agniveer Scheme Update: ਅਗਨੀਵੀਰਾਂ ਲਈ ਵੱਡੀ ਖਬਰ, ਸੀਡੀਐਸ ਨੇ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

Comments

Post Your Comment

About The Author

Related Posts