IND vs AFG: ਭਾਰਤ ਨੇ ਅਫਗਾਨਿਸਤਾਨ ਤੋਂ ਜਿੱਤੀ ਟੀ20 ਸੀਰੀਜ਼

ਦੂਜਾ ਟੀ20 31 ਗੇਂਦਾਂ ਬਾਕੀ ਰਹਿੰਦੇ ਜਿੱਤਿਆ

Khushdeep Singh Picture
Published On

ਸਪੋਰਟਸ ਡੈਸਕ। ਭਾਰਤ ਨੇ ਦੂਜੇ ਟੀ-20 ਮੈਚ ’ਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ’ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਅਫਗਾਨਿਸਤਾਨ ਨੇ 20 ਓਵਰਾਂ ’ਚ 8 ਵਿਕਟਾਂ ’ਤੇ 159 ਦੌੜਾਂ ਬਣਾਈਆਂ। ਜਵਾਬ ’ਚ, ਭਾਰਤ ਨੇ 31 ਗੇਂਦਾਂ ਬਾਕੀ ਰਹਿੰਦਿਆਂ 3 ਵਿਕਟਾਂ ’ਤੇ 163 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਲੜੀ ’ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਲਈ, ਸੰਜੂ ਸੈਮਸਨ ਨੇ 22 ਗੇਂਦਾਂ ’ਤੇ 57 ਦੌੜਾਂ ਬਣਾਈਆਂ, ਜਿਸ ’ਚ 7 ​​ਚੌਕੇ ਤੇ 4 ਛੱਕੇ ਸ਼ਾਮਲ ਰਹੇ। ਅਭਿਸ਼ੇਕ ਸ਼ਰਮਾ ਨੇ 19 ਗੇਂਦਾਂ ’ਤੇ 39 ਦੌੜਾਂ ਬਣਾਈਆਂ। ਦੋਵਾਂ ਨੇ ਪਹਿਲੀ ਵਿਕਟ ਲਈ 88 ਦੌੜਾਂ ਦੀ ਸਾਂਝੇਦਾਰੀ ਕੀਤੀ। ਈਸ਼ਾਨ ਕਿਸ਼ਨ ਨੇ ਅਜੇਤੂ 38 ਦੌੜਾਂ ਬਣਾਈਆਂ। ਅਫਗਾਨਿਸਤਾਨ ਲਈ ਰਾਸ਼ਿਦ ਖਾਨ ਨੇ 3 ਵਿਕਟਾਂ ਲਈਆਂ। ਇਸ ਤੋਂ ਪਹਿਲਾਂ, ਇਬਰਾਹਿਮ ਜ਼ਦਰਾਨ ਨੇ 37, ਰਾਸ਼ਿਦ ਖਾਨ ਨੇ 28 ਤੇ ਮੁਹੰਮਦ ਨਬੀ ਨੇ 20 ਦੌੜਾਂ ਬਣਾਈਆਂ। ਭਾਰਤ ਲਈ ਨਿਤੀਸ਼ ਕੁਮਾਰ ਰੈਡੀ ਨੇ 3 ਵਿਕਟਾਂ ਲਈਆਂ ਤੇ ਉਨ੍ਹਾਂ ਨੂੰ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ 2 ਵਿਕਟਾਂ ਹਾਸਲ ਕੀਤੀਆਂ।

ਦੋਵੇਂ ਟੀਮਾਂ ਦੀ ਪਲੇਇੰਗ-11 | IND vs AFG

ਭਾਰਤ : ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈਡੀ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਰਵੀ ਬਿਸ਼ਨੋਈ।

ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ (ਕਪਤਾਨ), ਸਦੀਕਉੱਲ੍ਹਾ ਅਟਲ, ਗੁਲਬਦੀਨ ਨਾਇਬ, ਦਰਵੇਸ਼ ਰਸੂਲ, ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਰਾਸ਼ਿਦ ਖਾਨ, ਨੂਰ ਅਹਿਮਦ, ਮੁਜੀਬ ਉਰ ਰਹਿਮਾਨ ਤੇ ਫਜ਼ਲਹਕ ਫਾਰੂਕੀ।

ਇਹ ਵੀ ਪੜ੍ਹੋ : Delhi NCR Weather: ਦਿੱਲੀ-NCR ’ਚ ਮੀਂਹ ਤੋਂ ਬਾਅਦ ਹੁੰਮਸ ਭਰੀ ਗਰਮੀ ਨੇ ਕੀਤਾ ਪਰੇਸ਼ਾਨ

About The Author

Related Posts