Punjab
Pakistan Afghanistan Missile Attack: ਪਾਕਿਸਤਾਨ ਦਾ ਅਫਗਾਨਿਸਤਾਨ ’ਤੇ ਮਿਜ਼ਾਈਲ ਨਾਲ ਹਮਲਾ, 7 ਮੌਤਾਂ
6 ਪਾਕਿਸਤਾਨੀ ਫੌਜੀਆਂ ਦੀ ਮੌਤ ਤੋਂ ਬਾਅਦ ਕੀਤੀ ਜਵਾਬੀ ਕਾਰਵਾਈ
ਕਾਬੁਲ (ਏਜੰਸੀ)। ਸੋਮਵਾਰ ਨੂੰ ਅਫਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ’ਚ ਹੋਏ ਹਮਲਿਆਂ ’ਚ ਘੱਟੋ-ਘੱਟ 7 ਲੋਕ ਮਾਰੇ ਗਏ ਤੇ 75 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਜ਼ਖਮੀਆਂ ’ਚ ਯੂਨੀਵਰਸਿਟੀ ਦੇ ਵਿਦਿਆਰਥੀ, ਬੱਚੇ ਤੇ ਆਮ ਨਾਗਰਿਕ ਸ਼ਾਮਲ ਹਨ। ਜਾਣਕਾਰੀ ਅਨੁਸਾਰ, ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਰਾਜਧਾਨੀ ਅਸਦਾਬਾਦ ’ਚ ਘਰਾਂ ਨਾਲ-ਨਾਲ, ਸਈਦ ਜਮਾਲੂਦੀਨ ਅਫਗਾਨੀ ਯੂਨੀਵਰਸਿਟੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
Read Also : ਸ਼ੰਬੂ-ਅੰਬਾਲਾ ਰੇਲ ਮਾਰਗ 'ਤੇ ਦੇਰ ਰਾਤ ਹੋਇਆ ਧਮਾਕਾ, ਰੇਲ ਪਟੜੀ ਨੁਕਸਾਨੀ
ਤਾਲਿਬਾਨ ਸਰਕਾਰ ਦੇ ਉਪ ਬੁਲਾਰੇ ਹਮਦੁੱਲਾ ਫਿਤਰਤ ਨੇ ਦੋਸ਼ ਲਾਇਆ ਹੈ ਕਿ ਇਹ ਹਮਲੇ ਪਾਕਿਸਤਾਨ ਤੋਂ ਕੀਤੇ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਏ ਇਨ੍ਹਾਂ ਹਮਲਿਆਂ ’ਚ ਮੋਰਟਾਰ ਤੇ ਰਾਕੇਟ ਦਾਗੇ ਗਏ। ਦੂਜੇ ਪਾਸੇ, ਪਾਕਿਸਤਾਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰਾਲੇ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਤੇ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਰਿਪੋਰਟਾਂ ਪੂਰੀ ਤਰ੍ਹਾਂ ਝੂਠੀਆਂ ਹਨ।