Gippy Grewal Air Canada: ਏਅਰ ਕੈਨੇਡਾ ਫਲਾਈਟ ’ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਬਦਸਲੂਕੀ

ਬਿਜ਼ਨਸ ਕਲਾਸ ਦੀ ਟਿਕਟ ਪਰ ਇਕਾਨਮੀ ਸੀਟ 'ਤੇ ਬਿਠਾਇਆ

Satinder Mathur  Picture
Published On

Gippy Grewal Air Canada: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਉਡਾਣ ਦੌਰਾਨ ਆਪਣੇ ਨਾਲ ਵਾਪਰੀ ਘਟਨਾ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਗਿੱਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਬਿਜ਼ਨਸ ਕਲਾਸ ਦੀ ਸੀਟ ਲਈ ਭੁਗਤਾਨ ਕੀਤਾ ਸੀ, ਪਰ ਉਨ੍ਹਾਂ ਨੂੰ ਇਕਾਨਮੀ ਕਲਾਸ ਵਿੱਚ ਸੀਟ ਦਿੱਤੀ ਗਈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਸੈਕਟਰ-17 ਵਿੱਚ ਹਰਿਆਣਾ ਸਰਕਾਰ ਦੇ ਦੋ ਦਫ਼ਤਰ ਖਾਲੀ ਕਰਨ ਦੇ ਹੁਕਮ

 ਗਿੱਪੀ ਗਰੇਵਾਲ ਮੁਤਾਬਕ ਜਦੋਂ ਉਨ੍ਹਾਂ ਨੇ ਇਸ ਸਬੰਧੀ ਏਅਰਲਾਈਨ ਦੇ ਸਟਾਫ਼ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਉਨ੍ਹਾਂ ਦੀ ਪੋਸਟ ਮੁਤਾਬਕ ਸਟਾਫ਼ ਵੱਲੋਂ ਕਥਿਤ ਤੌਰ ’ਤੇ ਕਿਹਾ ਗਿਆ ਕਿ ਅਜਿਹਾ ਹੋ ਗਿਆ ਹੈ ਅਤੇ ਹੁਣ ਕੁਝ ਨਹੀਂ ਕੀਤਾ ਜਾ ਸਕਦਾ। ਗਿੱਪੀ ਨੇ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਨੇ ਇਸ ਬਾਰੇ ਲਗਾਤਾਰ ਸਵਾਲ ਕੀਤੇ ਤਾਂ ਉਨ੍ਹਾਂ ਦੀ ਮੱਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਉਡਾਣ ਲੈਣ ਜਾਂ ਛੱਡਣ ਦੀ ਗੱਲ ਕਹੀ ਗਈ। ਉਨ੍ਹਾਂ ਮੁਤਾਬਕ ਮਾਮਲਾ ਪੁੱਛਣ ’ਤੇ ਉਨ੍ਹਾਂ ਨੂੰ ਜਹਾਜ਼ ਤੋਂ ਉਤਾਰਨ ਦੀ ਗੱਲ ਵੀ ਕੀਤੀ ਗਈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਸੈਕਟਰ-17 ਵਿੱਚ ਹਰਿਆਣਾ ਸਰਕਾਰ ਦੇ ਦੋ ਦਫ਼ਤਰ ਖਾਲੀ ਕਰਨ ਦੇ ਹੁਕਮ

ਗਿੱਪੀ ਗਰੇਵਾਲ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਹ ਏਅਰਲਾਈਨ ਤੋਂ ਕਿਸੇ ਤਰ੍ਹਾਂ ਦੀ ਵਾਧੂ ਸਹੂਲਤ ਦੀ ਮੰਗ ਨਹੀਂ ਕਰ ਰਹੇ ਸਨ। ਉਨ੍ਹਾਂ ਦੀ ਮੰਗ ਸਿਰਫ਼ ਇਹ ਸੀ ਕਿ ਜਿਸ ਬਿਜ਼ਨਸ ਕਲਾਸ ਸੀਟ ਲਈ ਉਨ੍ਹਾਂ ਨੇ ਭੁਗਤਾਨ ਕੀਤਾ ਹੈ, ਉਹੀ ਸੀਟ ਉਨ੍ਹਾਂ ਨੂੰ ਦਿੱਤੀ ਜਾਵੇ ਅਤੇ ਸੀਟ ਬਦਲਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਦੌਰਾਨ ਏਅਰਲਾਈਨ ਵੱਲੋਂ ਉਨ੍ਹਾਂ ਤੋਂ ਮੁਆਫ਼ੀ ਤੱਕ ਨਹੀਂ ਮੰਗੀ ਗਈ। ਗਿੱਪੀ ਨੇ ਇਸ ਪੂਰੇ ਮਾਮਲੇ ਨੂੰ ਆਪਣਾ ਬਹੁਤ ਮਾੜਾ ਤਜ਼ਰਬਾ ਦੱਸਦਿਆਂ ਏਅਰਲਾਈਨ ਦੇ ਰਵੱਈਏ ’ਤੇ ਨਿਰਾਸ਼ਾ ਜ਼ਾਹਰ ਕੀਤੀ।

ਗਿੱਪੀ ਗਰੇਵਾਲ ਦੀ ਪੋਸਟ ਤੋਂ ਬਾਅਦ ਏਅਰ ਕੈਨੇਡਾ ਨੇ ‘ਐਕਸ’ ’ਤੇ ਜਵਾਬ ਦਿੰਦਿਆਂ ਘਟਨਾ ’ਤੇ ਖੇਦ ਪ੍ਰਗਟ ਕੀਤਾ ਅਤੇ ਮੁਆਫ਼ੀ ਮੰਗੀ। ਏਅਰਲਾਈਨ ਨੇ ਗਿੱਪੀ ਨੂੰ ਕਿਹਾ ਕਿ ਉਹ ਆਪਣਾ ਬੁਕਿੰਗ ਰੈਫਰੈਂਸ ਅਤੇ ਟਿਕਟ ’ਤੇ ਦਰਜ ਪੂਰਾ ਨਾਮ ਜਾਂ ਨਾਮਾਂ ਦੀ ਜਾਣਕਾਰੀ ਨਿੱਜੀ ਸੁਨੇਹੇ ਰਾਹੀਂ ਭੇਜਣ, ਤਾਂ ਜੋ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਹਾਲਾਂਕਿ ਏਅਰਲਾਈਨ ਦੇ ਜਵਾਬ ਵਿੱਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਗਿੱਪੀ ਗਰੇਵਾਲ ਨੂੰ ਬਿਜ਼ਨਸ ਕਲਾਸ ਦੀ ਥਾਂ ਇਕਾਨਮੀ ਕਲਾਸ ਵਿੱਚ ਕਿਉਂ ਬਿਠਾਇਆ ਗਿਆ ਜਾਂ ਸੀਟ ਬਦਲਣ ਦੀ ਸਥਿਤੀ ਕਿਹੜੇ ਕਾਰਨਾਂ ਕਰਕੇ ਪੈਦਾ ਹੋਈ।

About The Author

Related Posts