Canada News: ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ

ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Canada News: ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ ’ਤੇ ਇੱਕ ਔਰਤ ਵੱਲੋਂ ਚਾਕੂ ਨਾਲ ਗਰਦਨ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ’ਚ ਨੌਜਵਾਨ ਦੇ ਗਲੇ ਦੀਆਂ ਨਾੜੀਆਂ ’ਤੇ ਸੱਟ ਲੱਗੀ। ਗੰਭੀਰ ਹਾਲਤ ’ਚ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਆਈਸੀਯੂ ’ਚ ਕੁਝ ਸਮਾਂ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਸੰਧੂ (29) ਵਜੋਂ ਹੋਈ ਹੈ। ਡਾਕਟਰਾਂ ਮੁਤਾਬਕ ਗਲੇ ’ਤੇ ਸੱਟ ਲੱਗਣ ਕਾਰਨ ਦਿਮਾਗ ਤੱਕ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ, ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਹੋ ਗਈ ਤੇ ਬਾਅਦ ਵਿੱਚ ਉਸ ਨੇ ਦਮ ਤੋੜ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਔਰਤ ਮੌਕੇ ਤੋਂ ਫਰਾਰ ਹੋ ਗਈ ਸੀ। ਮ੍ਰਿਤਕ ਦੀ ਭੈਣ ਜਸਪ੍ਰੀਤ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਪੁਲਿਸ ਨੇ ਹੁਣ ਇਸ ਮਾਮਲੇ ’ਚ ਕਾਰਵਾਈ ਕਰਦਿਆਂ ਹਮਲਾਵਰ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਔਰਤ ਦੀ ਪਛਾਣ ਲੋਰੇਨਾ ਸਾਂਚੇਜ਼ (42) ਵਜੋਂ ਦੱਸੀ ਗਈ ਹੈ। ਪੁਲਿਸ ਨੇ ਉਸ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਹਮਲੇ ਦੇ ਪੂਰੇ ਕਾਰਨਾਂ ਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। Canada News

ਇਹ ਵੀ ਪੜ੍ਹੋ : Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਨੇ ਚਮਕ ਗੁਆਈ

About The Author

Related Posts