Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Sairaj Bahutule: ਸਾਈਰਾਜ਼ ਬਹੁਤੁਲੇ ਬਣੇ ਟੀਮ ਇੰਡੀਆ ਦੇ ਨਵੇਂ ਸਪਿਨ ਗੇਂਦਬਾਜ਼ੀ ਕੋਚ

ਪਹਿਲੀ ਸ਼੍ਰੇਣੀ ਕ੍ਰਿਕੇਟ ’ਚ ਲਈਆਂ ਹਨ 630 ਵਿਕਟਾਂ

Khushdeep Singh Picture
Published On

Sairaj Bahutule: ਸਪੋਰਟਸ ਡੈਸਕ। ਭਾਰਤੀ ਕਿਕ੍ਰਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸਾਬਕਾ ਭਾਰਤੀ ਕ੍ਰਿਕੇਟਰ ਸਾਈਰਾਜ ਬਹੁਤੁਲੇ ਨੂੰ ਭਾਰਤੀ ਪੁਰਸ਼ ਸੀਨੀਅਰ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਇੱਕ ਬਿਆਨ ’ਚ, ਬੋਰਡ ਨੇ ਕਿਹਾ, ‘ਬਹੁਤੁਲੇ ਘਰੇਲੂ ਤੇ ਫ੍ਰੈਂਚਾਇਜ਼ੀ ਕ੍ਰਿਕਟ ’ਚ ਸਪਿਨ ਗੇਂਦਬਾਜ਼ਾਂ ਨੂੰ ਵਿਕਸਤ ਕਰਨ ਤੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਤਜਰਬੇ ਦਾ ਭਾਰਤੀ ਟੀਮ ਨੂੰ ਫਾਇਦਾ ਹੋਵੇਗਾ।’ ਬੋਰਡ ਦੇ ਐਲਾਨ ਤੋਂ ਬਾਅਦ, 53 ਸਾਲਾ ਬਹੁਤੁਲੇ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, ‘ਭਾਰਤੀ ਪੁਰਸ਼ ਟੀਮ ਦਾ ਸਪਿਨ ਗੇਂਦਬਾਜ਼ੀ ਕੋਚ ਨਿਯੁਕਤ ਹੋਣਾ ਮੇਰੇ ਲਈ ਬਹੁਤ ਸਨਮਾਨ ਦੀ ਗੱਲ ਹੈ।’

Read Also : Weather News: ਨਵੀਂ ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ, 5 ਜ਼ਿਲ੍ਹਿਆਂ ’ਚ ਆਰੇਂਜ ਅਲਰਟ

ਕੌਣ ਹਨ ਸਾਈਰਾਜ ਬਹੁਤੁਲੇ?

ਸਾਈਰਾਜ ਬਹੁਤੁਲੇ ਨੇ ਭਾਰਤ ਲਈ ਦੋ ਟੈਸਟ ਤੇ ਅੱਠ ਇੱਕ ਰੋਜ਼ਾ ਮੈਚ ਖੇਡੇ। ਉਨ੍ਹਾਂ ਦਾ ਪਹਿਲਾ ਦਰਜਾ ਕਰੀਅਰ ਲਗਭਗ ਦੋ ਦਹਾਕਿਆਂ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਨੇ 188 ਪਹਿਲਾ ਦਰਜਾ ਮੈਚਾਂ ’ਚ 630 ਵਿਕਟਾਂ ਲਈਆਂ ਤੇ 6176 ਦੌੜਾਂ ਬਣਾਈਆਂ। ਉਨ੍ਹਾਂ ਨੇ ਮੁੰਬਈ, ਮਹਾਰਾਸ਼ਟਰ ਤੇ ਵਿਦਰਭ ਲਈ ਖੇਡਦੇ ਹੋਏ ਘਰੇਲੂ ਕ੍ਰਿਕਟ ’ਚ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਕੀਤਾ।

ਕੋਚਿੰਗ ’ਚ ਲੰਬਾ ਤਜ਼ੁਰਬਾ | Sairaj Bahutule

ਆਪਣੇ ਖੇਡ ਕਰੀਅਰ ਦੇ ਖਤਮ ਹੋਣ ਬਾਅਦ, ਬਹੁਤੁਲੇ ਨੇ ਕੋਚਿੰਗ ਸ਼ੁਰੂ ਕੀਤੀ। ਉਹ ਵਿਦਰਭ, ਕੇਰਲ, ਗੁਜਰਾਤ ਅਤੇ ਬੰਗਾਲ ਟੀਮਾਂ ਦੇ ਮੁੱਖ ਕੋਚ ਰਹਿ ਚੁੱਕੇ ਹਨ। ਆਈਪੀਐਲ ’ਚ, ਉਹ ਰਾਜਸਥਾਨ ਰਾਇਲਜ਼ ਤੇ ਪੰਜਾਬ ਕਿੰਗਜ਼ ਲਈ ਸਪਿਨ ਗੇਂਦਬਾਜ਼ੀ ਕੋਚ ਵਜੋਂ ਸੇਵਾ ਨਿਭਾ ਚੁੱਕੇ ਹਨ। ਘਰੇਲੂ ਤੇ ਫਰੈਂਚਾਇਜ਼ੀ ਕ੍ਰਿਕੇਟ ’ਚ ਉਨ੍ਹਾਂ ਦੇ ਕੰਮ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts