ਹੁਣੇ-ਹੁਣੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕੀਤਾ ਟਵੀਟ

World Social Justice Day

ਬਰਨਾਵਾ (ਸੱਚ ਕਹੂੰ ਨਿਊਜ਼)। 20 ਫਰਵਰੀ ਨੂੰ ਹਰ ਸਾਲ ‘ਵਿਸ਼ਵ ਸਮਾਜਿਕ ਨਿਆਂ ਦਿਵਸ’ ਮਨਾਇਆ ਜਾਂਦਾ ਹੈ। ਇਹ ਦਿਵਸ ਮੁੱਖ ਤੌਰ ’ਤੇ ਨਸਲ, ਵਰਗ, ਲਿੰਗ, ਧਰਮ, ਸੱਭਿਆਚਾਰ, ਭੇਦਭਾਵ, ਬੇਰੁਜ਼ਗਾਰੀ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਹਰ ਸਾਲ ਮਨਾਇਆ ਜਾਂਦਾ ਹੈ। ਲੋਕਾਂ ਵਿਚਕਾਰ ਕਈ ਤਰ੍ਹਾਂ ਦੇ ਮਤਭੇਦ ਪੈਦਾ ਹੋ ਰਹੇ ਹਨ, ਜੋ ਕਿ ਲੋਕਾਂ ਵਿਚਕਾਰ ਇੱਕ ਦੂਰੀ ਦਾ ਕਾਰਨ ਬਣ ਗਿਆ ਹੈ। ਇਨ੍ਹਾਂ ਮਤਭੇਦਾਂ ਕਾਰਨ ਕਈ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਦੁਨੀਆਂ ’ਚ ਇਸ ਤਰ੍ਹਾਂ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਹਰ ਸਾਲ ‘ਵਿਸ਼ਵ ਸਮਾਜਿਕ ਨਿਆਂ ਦਿਵਸ’ ਮਨਾਇਆ ਜਾਂਦਾ ਹੈ। ਉੱਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ‘ਵਿਸ਼ਵ ਸਮਾਜਿਕ ਨਿਆਂ ਦਿਵਸ’ ’ਤੇ ਟਵੀਟ ਕੀਤਾ ਹੈ।

ਵਿਸ਼ਵ ਸਮਾਜਿਕ ਨਿਆਂ ਦਿਵਸ ਦਾ ਇਤਿਹਾਸ

ਸਾਲ 2007 ’ਚ ਸੰਯੁਕਤ ਰਾਸ਼ਟਰ ਸੰਘ ਦੁਆਰਾ ਇੱਕ ਪ੍ਰਸਤਾਵ ਪਾਸ ਕਰ ਕੇ ਹਰ ਸਾਲ 20 ਫਰਵਰੀ ਨੂੰ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਦੋ ਸਾਲ ਬਾਅਦ ਪਹਿਲੀ ਵਾਰ 2009 ’ਚ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ ਗਿਆ। ਵਿਸ਼ਵ ਸਮਾਜਿਕ ਨਿਆਂ ਦਿਵਸ ਨੂੰ ਸਫ਼ਲ ਬਣਾਉਣ ਲਈ ਕਈ ਦੇਸ਼ ਇਕੱਠੇ ਮਿਲ ਕੇ ਬੇਰੁਜ਼ਗਾਰੀ, ਗਰੀਬੀ, ਜਾਤੀ ਭੇਦਭਾਵ, ਲਿੰਗ ਅਤੇ ਧਰਮ ਦੇ ਨਾਂਅ ’ਤੇ ਵੰਡੇ ਲੋਕਾਂ ਨੂੰ ਇੱਕਜੁਟ ਕਰਨ ਦੀ ਕੋਸ਼ਿਸ਼ ਕਰਦੇ ਹਨ। ਭਾਰਤ ’ਚ ਵੀ ਸਦੀਆਂ ਤੋਂ ਲੋਕਾਂ ਨੂੰ ਬਰਾਬਰ ਅਧਿਕਾਰ ਦੇਣ ਦਾ ਵਿਧਾਨ ਰਿਹਾ ਹੈ। ਇਸ ਲਈ ਭਾਂਰਤੀ ਸੰਵਿਧਾਨ ’ਚ ਸਮਾਜਿਕ ਅਸਮਾਨਤਾ ਨੂੰ ਖ਼ਤਮ ਕਰਨ ਲਈ ਕਈ ਤਜਵੀਜਾਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ