ਰੰਗਲੇ ਪੰਜਾਬ ਮੇਲੇ ’ਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ

Paratha
ਅੰਮ੍ਰਿਤਸਰ : ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦਾ ਸਰਟੀਫਿਕੇਟ ਪ੍ਰਾਪਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਨਾਲ ਹਨ ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ

ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ’ਚ ਹੋਇਆ ਦਰਜ਼ Paratha 

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ। Paratha

ਇਹ ਵੀ ਪੜ੍ਹੋ: KL Rahul : ਧਰਮਸ਼ਾਲਾ ਟੈਸਟ ਤੋਂ ਵੀ ਬਾਹਰ ਹੋ ਸਕਦੇ ਹਨ ਰਾਹੁਲ, ਇਲਾਜ਼ ਲਈ ਗਏ ਹਨ ਵਿਦੇਸ਼

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ। Paratha

22-22 ਕਿੱਲੋ ਦੇ ਦੋ ਵੇਲਣੇ ਨਾਲ ਵੇਲਿਆ ਗਿਆ ਪਰੌਠਾ (Paratha )

ਉਨਾਂ ਦੱਸਿਆ ਕਿ ਖਾਸ ਇਹ ਵੀ ਹੈ ਕਿ ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ’ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦੋਂ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦੋਂਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿੱਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਗਏ ਸਨ।

LEAVE A REPLY

Please enter your comment!
Please enter your name here