ਚਿੰਤਾਜਨਕ : ਦੇਸ਼ ’ਚ ਕੋਰੋਨਾ ਦੇ 42,766 ਨਵੇਂ ਮਾਮਲੇ

ਚਿੰਤਾਜਨਕ : ਦੇਸ਼ ’ਚ ਕੋਰੋਨਾ ਦੇ 42,766 ਨਵੇਂ ਮਾਮਲੇ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 42,766 ਨਵੇਂ ਮਾਮਲੇ ਦਰਜ ਕੀਤੇ ਗਏ ਜਦੋਂਕਿ 38091 ਲੋਕਾਂ ਨੇ ਇਸ ਮਹਾਂਮਾਰੀ ਨੂੰ ਹਰਾ ਦਿੱਤਾ ਦੇਸ਼ ’ਚ ਸ਼ਨਿੱਚਰਵਾਰ ਨੂੰ 71 ਲੱਖ 61 ਹਜ਼ਾਰ 760 ਲੱਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਦੇਸ਼ ’ਚ ਹੁਣ ਤੱਕ 68 ਕਰੋੜ 46 ਲੱਖ 69 ਹਜ਼ਾਰ 760 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 42,766 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਪੀੜਤਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 29 ਲੱਖ 88 ਹਜ਼ਾਰ 673 ਹੋ ਗਿਆ ਹੈ ਇਸ ਦੌਰਾਨ 38 ਹਜ਼ਾਰ 091 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ ਤਿੰਨ ਕਰੋੜ 21 ਲੱਖ 38 ਹਜ਼ਾਰ ਤੋਂ ਵੱਧ ਹੋ ਗਈ ਹੈ ।

ਇਸ ਦੌਰਾਨ ਸਰਗਰਮ ਮਾਮਲੇ 4,367 ਵਧ ਕੇ ਚਾਰ ਲੱਖ 10 ਹਜ਼ਾਰ 48 ਪਹੁੰਚ ਗਏ ਹਨ ਇਸ ਦੌਰਾਨ 308 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵਧ ਕੇ 4,05,989 ਪਹੁੰਚ ਗਿਆ ਹੈ ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਵਧ ਕੇ 1.24 ਫੀਸਦੀ ਪਹੁੰਚ ਗਈ ਜਦੋਂਕਿ ਰਿਕਵਰੀ ਦਰ ਘੱਟ ਕੇ 97.42 ਫੀਸਦੀ ਹੋ ਗਈ ਤੇ ਮਿ੍ਰਤਕ ਦਰ 1.34 ਫੀਸਦੀ ਹੈ।
ਮਹਾਂਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 1560 ਵਧ ਕੇ 55559 ਹੋ ਗਏ ਹਨ ਇਸ ਦੌਰਾਨ ਸੂਬੇ ’ਚ 2506 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 6288851 ਹੋ ਗਈ ਹੈ, ਜਦੋਂਕਿ 64 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵਧ ਕੇ 137707 ਹ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ