ਚਿੰਤਾਜਨਕ : ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਫਿਰ ਫੜੀ ਰਫ਼ਤਾਰ

24 ਘੰਟਿਆਂ ’ਚ ਕੋਰੋਨਾ ਦੇ 44,643 ਨਵੇਂ ਮਾਮਲੇ ਮਿਲੇ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 44,643 ਨਵੇਂ ਮਾਮਲੇ ਦਰਜ ਕੀਤੇ ਗਏ ਤੇ 462 ਵਿਅਕਤੀਆਂ ਦੀ ਮੌਤ ਹੋ ਗਈ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ 42,982 ਨਵੇਂ ਮਾਮਲੇ ਸਾਹਮਣੇ ਆਏ ਸਨ। ਵੱਖ-ਵੱਖ ਸੂਬਿਆਂ ਤੇ ਕੇਂਦਰੀ ਸੂਬਿਆਂ ਤੋਂ ਵੀਰਵਾਰ ਦੇਰ ਰਾਤ ਤੱਕ ਪ੍ਰਾਪਤ ਰਿਪੋਰਟ ਅਨੁਸਾਰ ਇਸ ਦੌਰਾਨ ਕੋਰੋਨਾ ਦੇ 44,643 ਨਵੇਂ ਮਾਮਲੇ ਆਉਣ ਨਾਲ ਹੀ ਮਰੀਜ਼ਾਂ ਦਾ ਅੰਕੜਾ ਵਧ ਕੇ 3 ਕਰੋੜ 18 ਲੱਖ 55 ਹਜ਼ਾਰ 787 ਹੋ ਗਿਆ ਹੈ।

ਇਸ ਦੌਰਾਨ 40 ਹਜ਼ਾਰ 655 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 3,10,07,882 ਹੋ ਗਈ ਹੈ ਸਰਗਰਮ ਮਾਮਲੇ ਚਾਰ ਲੱਖ ਅੱਠ ਹਜ਼ਾਰ 513 ਹੋ ਗਏ ਹਨ ਇਸ ਦੌਰਾਨ 462 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ ਵਧ ਕੇ ਚਾਰ ਲੱਖ 26 ਹਜ਼ਾਰ 785 ਹੋ ਗਿਆ ਹੈ ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.28 ਫੀਸਦੀ, ਰਿਕਵਰੀ ਦਰ ਵਧ ਕੇ 97.33 ਫੀਸਦੀ ਤੇ ਮੌਤ ਦਰ 1.34 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ